ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਂ ਵਿਚ ਤਾਇਨਾਤ ਸਬ-ਇੰਸਪੈਟਕਰ ਦਿਲਬਾਗ ਸਿੰਘ ਨੂੰ ਪਿੰਡ ਕਸੇਲ ਵਾਸੀ ਨਿਰਮਲ ਸਿੰਘ ਤੋਂ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ। ਵਿਜੀਲੈਂਸ ਦੇ ਬੁਲਾਰੇ ਨੇ ਅੱਜ ਇਥੇ ਖੁਲਾਸਾ ਕਰਦੇ ਹੋਏ ਕਿਹਾ ਕਿ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਉਨ੍ਹਾਂ ਦੇ ਭਰਾ ਦਲਜੀਤ ਸਿੰਘ ਤੇ ਮੁਲਜ਼ਮ ਖਿਲਾਫ NDPS ਅਧਿਨਿਯਮ ਦੀ ਧਾਰਾ 21 (ਸੀ) ਤਹਿਤ FIR ਗਿਣਤੀ 46/2023 ਦਰਜ ਕੀਤੀ ਗਈ ਸੀ। ਮਾਮਲੇ ਦੀ ਜਾਂਚ ਐੱਸਆਈ ਕਰ ਰਹੇ ਸਨ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਐੱਸਆਈ ਦਿਲਬਾਗ ਸਿੰਘ ਨੇ ਸਰਕਾਰੀ ਵਕੀਲ ਤੋਂ ਚਾਲਾਨ ਦੀ ਜਾਂਚ ਕਰਾਉਣ ਤੇ ਉਸ ਨੂੰ ਅਦਾਲਤ ਵਿਚ ਪੇਸ਼ ਕਰਨ ਲਈ 7000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਐੱਸਆਈ ਨੂੰ ਅਧਿਕਾਰਕ ਗਵਾਹੀ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਐੱਸਆਈ ਦਿਲਬਾਗ ਸਿੰਘ ਖਿਲਾਫ ਪੁਲਿਸ ਸਟੇਸ਼ਨ ਵਿਜੀਲੈਂਸ, ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਦੀ ਧਾਰਾ 7 ਤਹਿਤ FIR ਨੰਬਰ 29 ਮਿਤੀ 24.8.2023 ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: