ਸ਼ੁੱਕਰਵਾਰ 25 ਅਗਸਤ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਯਾਨੀ ਬੀਸੀਸੀਆਈ ਬਾਰੇ ਅਜਿਹੀ ਖ਼ਬਰ ਆਈ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਰਿਪੋਰਟ ਮੁਤਾਬਕ ਬੀ.ਸੀ.ਸੀ.ਆਈ. ਨੇ ਪੀ.ਸੀ.ਬੀ. ਵੱਲੋਂ ਪਾਕਿਸਤਾਨ ‘ਚ ਹੋਣ ਵਾਲੇ ਏਸ਼ੀਆ ਕੱਪ ਦਾ ਉਦਘਾਟਨੀ ਮੈਚ ਦੇਖਣ ਲਈ ਹਾਮੀ ਭਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਸੀਸੀਆਈ ਨੇ ਪਾਕਿਸਤਾਨ ਤੋਂ ਮਿਲੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।
ਏਸ਼ੀਆ ਕੱਪ 30 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਪਾਕਿਸਤਾਨ ਨੇ ਸ਼੍ਰੀਲੰਕਾ ਦੇ ਨਾਲ ਮਿਲ ਕੇ ਟੂਰਨਾਮੈਂਟ ਆਯੋਜਿਤ ਕਰਨ ਲਈ ਸਹਿਮਤੀ ਦਿੱਤੀ ਹੈ। ਭਾਰਤ ਵੱਲੋਂ ਪਾਕਿਸਤਾਨ ਵਿੱਚ ਖੇਡਣ ਤੋਂ ਇਨਕਾਰ ਕਰਨ ਤੋਂ ਬਾਅਦ, ਏਸ਼ੀਅਨ ਕ੍ਰਿਕਟ ਕੌਂਸਲ ਨੇ ਸ਼੍ਰੀਲੰਕਾ ਨੂੰ ਟੂਰਨਾਮੈਂਟ ਦਾ ਸਹਿ-ਮੇਜ਼ਬਾਨ ਬਣਾਇਆ। ਪਾਕਿਸਤਾਨ ਨੂੰ 13 ‘ਚੋਂ 4 ਮੈਚਾਂ ਦੀ ਮੇਜ਼ਬਾਨੀ ਦਾ ਅਧਿਕਾਰ ਦਿੱਤਾ ਗਿਆ ਹੈ ਜਦਕਿ ਬਾਕੀ ਸਾਰੇ ਮੈਚ ਸ਼੍ਰੀਲੰਕਾ ‘ਚ ਖੇਡੇ ਜਾਣਗੇ।
ਇਹ ਵੀ ਪੜ੍ਹੋ : ਪਾਪੜ ਵਾਂਗ ਟੁੱਟ ਗਈਆਂ ਸੜਕਾਂ! ਵੇਖੋ ਕੀ ਹੋਇਆ ਚੰਡੀਗੜ੍ਹ-ਮਨਾਲੀ ਹਾਈਵੇ ਦਾ ਹਾਲ
ਬੀਸੀਸੀਆਈ ਨੂੰ ਪਾਕਿਸਤਾਨ ਕ੍ਰਿਕਟ ਬੋਰਡ ਨੇ ਲਾਹੌਰ ਆ ਕੇ ਉਦਘਾਟਨੀ ਮੈਚ ਦੇਖਣ ਦਾ ਸੱਦਾ ਦਿੱਤਾ ਸੀ। ਬੀਸੀਸੀਆਈ ਨੇ ਅਧਿਕਾਰਤ ਤੌਰ ‘ਤੇ ਦਿੱਤੇ ਗਏ ਇਸ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ BCCI ਪ੍ਰਧਾਨ ਰੋਜਰ ਬਿੰਨੀ ਅਤੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਏਸ਼ੀਆ ਕੱਪ ਦਾ ਪਹਿਲਾ ਮੈਚ ਦੇਖਣ ਲਈ ਲਾਹੌਰ ਜਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: