ਪੰਜਾਬ ਪੁਲਿਸ ਨੇ ਡਰੱਗ ਤਸਕਰਾਂ ਨੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਪੁਲਿਸ ਹੁਣ 66 ਡਰੱਗ ਤਸਕਰਾਂ ਦੀ 26.32 ਕਰੋੜ ਦੀ ਜਾਇਦਾਦ ਅਟੈਚ ਕਰ ਚੁੱਕੀ ਹੈ। ਜਦੋਂ ਇਹ ਕਾਰਵਾਈ ਲਗਾਤਾਰ ਜਾਰੀ ਹੈ।ਇਹ ਖੁਲਾਸਾ ਸੀਐੱਮ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਬਣਾਈ ਹੈ। ਇਸ ਦੀ ਅਗਵਾਈ ਏਡੀਜੀਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ।
ਹੁਣ ਤੱਕ 753 ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਹੋਰ ਵੱਡੀ ਮਾਤਰਾ ‘ਚ ਹਥਿਆਰ ਤੇ ਵਾਹਨ ਫੜੇ ਗਏ ਹਨ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। 16 ਮਾਰਚ 2022 ਵਿਚ ਸੂਬੇ ਵਿਚ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਂਦੇ ਹੀ ਨਸ਼ਾ ਤਸਕਰਾਂ ਤੇ ਗੈਂਗਸਟਰਾਂ ‘ਤੇ ਕਾਰਵਾਈ ਸ਼ੁਰੂ ਹੋ ਗਈ ਸੀ। ਹੁਣ ਤੱਕ 23518 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। 17623 FIR ਦਰਜ ਕੀਤੀ, 1627 ਕਿਲੋ ਹੈਰੋਇਨ ਫੜੀ ਹੈ। ਜਦੋਂ ਕਿ ਤਸਕਰਾਂ ਨਾਲ ਡਰੱਗ ਮਨੀ ਵਜੋਂ 13.29 ਕਰੋੜ ਰੁਪਏ ਬਰਾਮਦ ਹੋਏ ਹਨ। ਕਾਫੀ ਮਾਤਰਾ ਵਿਚ ਹਥਿਆਰ ਵੀ ਫੜੇ ਗਏ ਹਨ। ਪੁਲਿਸ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਵਿਚ ਸਮਰੱਥ ਹੈ।
ਵੀਡੀਓ ਲਈ ਕਲਿੱਕ ਕਰੋ -: