ਸੋਮਵਾਰ ਯਾਨੀ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਣੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗ੍ਰਾਂਟ ਵਿੱਚ ਵੱਡੀ ਕਟੌਤੀ ਕੀਤੀ ਜਾ ਸਕਦੀ ਹੈ। ਬੈਠਕ ਵਿੱਚ ਚਰਚਾ ਦੇ ਬਾਅਦ ਇਸ ਫੈਸਲੇ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਦੂਜਾ ਮੌਕਾ ਹੋਵੇਗਾ ਜਦੋਂ CM ਤੇ ਹੋਰ ਮੰਤਰੀਆਂ ਦੀ ਗ੍ਰਾਂਟ ਵਿੱਚ ਕਟੌਤੀ ਕੀਤੀ ਜਾਵੇਗੀ।
ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਲਾਨਾ ਗ੍ਰਾਂਟ 50 ਕਰੋੜ ਤੋਂ ਘਟਾ ਕੇ 37 ਕਰੋੜ ਰੁਪਏ ਹੋ ਸਕਦੀ ਹੈ। ਜਦਕਿ ਹੋਰ ਕੈਬਨਿਟ ਮੰਤਰੀਆਂ ਦੀ ਗਿਣਤੀ ਡੇਢ ਕਰੋੜ ਤੋਂ ਘਟਾ ਕੇ ਇੱਕ ਕਰੋੜ ਕਰਨ ਦੀ ਤਿਆਰੀ ਹੈ।
ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ‘ਚ ਹੁਣ ਟੀਚਰਾਂ ਦੀ ਲੱਗੇਗੀ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ, ਹੁਕਮ ਜਾਰੀ
ਦੱਸ ਦੇਈਏ ਕਿ ਜਦੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਈ ਸੀ ਤਾਂ ਕੈਬਨਿਟ ਮੰਤਰੀਆਂ ਨੂੰ ਤਿੰਨ ਕਰੋੜ ਰੁਪਏ ਦੀ ਸਾਲਾਨਾ ਗ੍ਰਾਂਟ ਮਿਲਦੀ ਸੀ ਪਰ ਮਾਨ ਸਰਕਾਰ ਨੇ ਇਸ ਨੂੰ ਘਟਾ ਕੇ 1.5 ਕਰੋੜ ਕਰ ਦਿੱਤਾ ਸੀ। ਪਰ ਹੁਣ ਦੂਜੀ ਵਾਰ ਇਹ ਗ੍ਰਾਂਟ ਘਟਾ ਕੇ ਇੱਕ ਕਰੋੜ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਸਰਕਾਰ ਦੂਜੀ ਵਾਰ ਮੁੱਖ ਮੰਤਰੀ ਤੇ ਕੈਬਨਿਟ ਵਜ਼ੀਰਾਂ ਦੇ ਅਖਤਿਆਰੀ ਕੋਟੇ ਦੇ ਫੰਡਾਂ ’ਤੇ ਕੱਟ ਲਾਉਣ ਜਾ ਰਹੀ ਹੈ। ਜਿਸ ਨੂੰ ਕੈਬਨਿਟ ਮੀਟਿੰਗ ਵਿੱਚ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: