ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਦੌਰਾਨ ਕੈਬਨਿਟ ਵੱਲੋਂ ਕਈ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਪੰਜਾਬ ਮੰਤਰੀ ਮੰਡਲ ਵੱਲੋਂ ਲਏ ਗਏ ਅਹਿਮ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਮੰਤਰੀ ਅਮਨ ਅਰੋੜਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਸਿਹਤ, ਸਿੱਖਿਆ ਅਤੇ ਰੁਜ਼ਗਾਰ ਸਬੰਧੀ ਅਹਿਮ ਫੈਸਲਿਆਂ ਨੂੰ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ 4 ਕੈਦੀਆਂ ਨੂੰ ਰਿਹਾਅ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। 5 ਕੈਦੀਆਂ ਦੀ ਰਿਹਾਈ ਸਬੰਧੀ ਫਾਈਲ ਮੁੱਖ ਮੰਤਰੀ ਕੋਲ ਜਿਨ੍ਹਾਂ ਵਿੱਚੋਂ 4 ਕੈਦੀਆਂ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਦੇ ਨਾਲ ਹੀ 12ਵੀਂ ਜਮਾਤ ਤੱਕ ਸਕੂਲਾਂ ਵਿੱਚ ਵਿਜ਼ਿਟਿੰਗ ਫੈਕਲਟੀ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਪ੍ਰਸ਼ਾਸਨਿਕ ਸੁਧਾਰ ਵਿਭਾਗ ਵਿੱਚ ਵੀ 20 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੋਹਾਲੀ ਵਿੱਚ ਇੱਕ ਮੈਡੀਕਲ ਇੰਸਟੀਚਿਊਟ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ, ਜਿਸ ‘ਤੇ 60 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੇ ਨਾਲ ਹੀ ਸਿਹਤ ਵਿਭਾਗ ਵਿੱਚ 484 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਕੋਟੇ ਦੀ ਗਰਾਂਟ ਵਿੱਚ ਕਟੌਤੀ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਲਾਨਾ ਗਰਾਂਟ 50 ਕਰੋੜ ਤੋਂ ਘਟਾ ਕੇ 37 ਕਰੋੜ ਰੁਪਏ ਕਰ ਦਿੱਤੀ ਗਈ ਹੈ। ਦੂਜੇ ਪਾਸੇ ਮੰਤਰੀਆਂ ਦੀ ਸਾਲਾਨਾ ਗਰਾਂਟ ਡੇਢ ਕਰੋੜ ਰੁਪਏ ਤੋਂ ਘਟਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗਰਾਂਟਾਂ ਦੀ ਲੋੜ ਘੱਟ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਇਹ ਗ੍ਰਾਂਟਾਂ ਸਮੁੱਚੇ ਲੋਕਾਂ ‘ਤੇ ਖਰਚ ਨਹੀਂ ਕੀਤੀਆਂ ਜਾ ਰਹੀਆਂ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਗ੍ਰਾਂਟ ਪੰਜਾਬ ਦੇ ਲੋਕਾਂ ‘ਤੇ ਹੀ ਖਰਚ ਰਹੀ ਹੈ।
ਇਹ ਵੀ ਪੜ੍ਹੋ : ਗੇਮ ਖੇਡਣ ਲਈ ਦੋਸਤਾਂ ਨੇ ਬਣਾਇਆ ਖ਼ਤ.ਰਨਾਕ ਪਲਾਨ, Friend ਨੂੰ ਉਤਾਰਿਆ ਮੌ.ਤ ਦੇ ਘਾਟ
ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਖੇਡਾ ਵਤਨ ਪੰਜਾਬ ਦੀਆ-2 ਸ਼ੁਰੂ ਹੋ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਫੰਡ ਜਾਰੀ ਕਰ ਦਿੱਤਾ ਗਿਆ ਹੈ, ਇਸ ਲਈ ਵਿਰੋਧੀਆਂ ਨੂੰ ਧਰਨੇ ਲਾਉਣ ਦੀ ਕੋਈ ਲੋੜ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: