ਲੁਧਿਆਣਾ ‘ਚ ਅੱਜ ਇੱਕ ਦਰਦਨਾਕ ਹਾਦਸਾ ਵਾਪਰ ਗਿਆ. ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਇੱਕ ਮਜ਼ਦੂਰੀ ਕਰਨ ਵਾਲਾ ਨੌਜਵਾਨ ਰੇਲਵੇ ਟਰੈਕ ਪਾਰ ਕਰ ਰਿਹਾ ਸੀ, ਤਾਂ ਉਹ ਰੇਲਗੱਡੀ ਦੀ ਲਪੇਟ ‘ਚ ਆ ਗਿਆ। ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਵੱਢੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਿਸ ਵੇਲੇ ਹਾਦਸਾ ਵਾਪਰਿਆ ਉਸ ਵੇਲੇ ਉਹ ਨਸ਼ੇ ਦੀ ਹਾਲਤ ਵਿੱਚ ਸੀ।
ਇਸ ਦੇ ਨਾਲ ਹੀ ਜ਼ਖਮੀ ਨੌਜਵਾਨ ਦਾ ਦੋਸ਼ ਹੈ ਕਿ ਹਾਦਸੇ ਦੇ ਵੇਲੇ ਉਸ ਦੇ ਨਾਲ ਕੁਝ ਹੋਰ ਨੌਜਵਾਨ ਵੀ ਮੌਜੂਦ ਸਨ। ਉਸ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਉਸ ਨੂੰ ਧੱਕਾ ਦਿੱਤਾ ਹੈ। ਨੌਜਵਾਨ ਦੀ ਪਛਾਣ 13 ਕੁਚਾ ਫੀਲਡ ਗੰਜ ਵਾਸੀ ਕ੍ਰਿਸ਼ਨ ਵਜੋਂ ਹੋਈ ਹੈ।
ਕ੍ਰਿਸ਼ਨ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ ਕਰੀਬ ਅੱਧਾ ਘੰਟਾ ਰੇਲਵੇ ਲਾਈਨਾਂ ‘ਤੇ ਤੜਫਦਾ ਰਿਹਾ। ਉਸ ਦੀਆਂ ਚੀਕਾਂ ਸੁਣ ਕੇ ਰਾਹਗੀਰ ਮੌਕੇ ‘ਤੇ ਪਹੁੰਚ ਗਏ। ਬਾਅਦ ਵਿਚ ਉਸ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ। ਕ੍ਰਿਸ਼ਨ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਕੇ ਆਪਣਾ ਪੇਟ ਪਾਲਦਾ ਹੈ। ਉਸ ਦੀਆਂ ਦੋਵੇਂ ਲੱਤਾਂ ਕੱਟੇ ਜਾਣ ਤੋਂ ਬਾਅਦ ਉਹ ਹੁਣ ਬੇਵੱਸ ਹੈ।
ਇਹ ਵੀ ਪੜ੍ਹੋ : ਨਿਗਮ ਚੋਣਾਂ ਕਰਵਾਉਣ ਦੀ ਤਿਆਰੀ! CM ਮਾਨ ਨੇ ਵਿਕਾਸ ਕਾਰਜਾਂ ਦੀ ਲਈ ਰਿਪੋਰਟ, ਦਿੱਤੇ ਇਹ ਹੁਕਮ
ਉਕਤ ਹਸਪਤਾਲ ਨੇ ਜੀ.ਆਰ.ਪੀ. ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਅਜੇ ਪੂਰੀ ਤਰ੍ਹਾਂ ਹੋਸ਼ ਵਿਚ ਨਹੀਂ ਹੈ। ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: