ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਨੇ ਇੱਕ ਟਰੈਵਲ ਏਜੰਟ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਏਜੰਟ ਪਾਸਪੋਰਟ ਬਣਵਾਉਣ ਲਈ ਅਪਾਇੰਟਮੈਂਟ ਦਿਲਵਾਉਣ ਲਈ ਪੈਸੇ ਦੀ ਮੰਗ ਕਰਦਾ ਸੀ। ਵਿਜੀਲੈਂਸ ਨੇ ਏਜੰਟ ਕੋਲੋਂ 20 ਹਜ਼ਾਰ, ਪ੍ਰਿੰਟਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਅਧਿਕਾਰੀਆਂ ਵੱਲੋਂ ਅਜੇ ਤੱਕ ਦੋਸ਼ੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।
ਵਿਜੀਲੈਂਸ ਦੀ ਟੀਮ ਨੇ ਪਾਸਪੋਰਟ ਦਫ਼ਤਰ ਦੇ ਬਾਹਰ ਸਥਿਤ ਟਰੈਵਲ ਕਲੱਬ ਨਾਮ ਦੇ ਦਫ਼ਤਰ ‘ਤੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਵਿਜੀਲੈਂਸ ਲੁਧਿਆਣਾ ਦੀ ਟੀਮ ਨੇ ਮੰਗਲਵਾਰ ਨੂੰ ਜਾਲ ਵਿਛਾ ਕੇ ਏਜੰਟ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਰੱਖੜੀ ਮੌਕੇ ਲੋਕਾਂ ਨੂੰ ਵੱਡੀ ਰਾਹਤ! ਘਰੇਲੂ LPG ਸਿਲੰਡਰ 200 ਰੁਪਏ ਹੋਇਆ ਸਸਤਾ
ਏਜੰਟ ‘ਤੇ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਹੋਰ ਏਜੰਟ ਆਪਣਾ ਦਫਤਰ ਬੰਦ ਕਰਕੇ ਫਰਾਰ ਹੋ ਗਏ। ਇਸ ਮਾਮਲੇ ਵਿੱਚ ਅੱਜ ਅਧਿਕਾਰੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਦੇ ਸਕਦੇ ਹਨ। ਸੂਤਰਾਂ ਅਨੁਸਾਰ ਇਹ ਏਜੰਟ ਪਾਸਪੋਰਟ ਬਣਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਦੱਸਦਾ ਸੀ ਕਿ ਦਫ਼ਤਰ ਵਿਚ ਉਸ ਦੀ ਚੰਗੀ ਸਾਖ ਹੈ। ਇਸ ਲਈ ਉਹ ਆਸਾਨੀ ਨਾਲ ਉਨ੍ਹਾਂ ਨੂੰ ਅਪਾਇੰਟਮੈਂਟ ਲੈ ਲਵੇਗਾ। ਇਸ ਦੇ ਬਦਲੇ ਉਹ ਲੋਕਾਂ ਤੋਂ ਪੈਸੇ ਲੈਂਦਾ ਸੀ।
ਵੀਡੀਓ ਲਈ ਕਲਿੱਕ ਕਰੋ -: