ਪੰਜਾਬ ਵਿਚ ਆਸ਼ੀਰਵਾਦ ਯੋਜਨਾ ਦੇ ਲਾਭਪਾਤਰੀਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲੇ ਜ਼ਿਲ੍ਹੇ ਲਈ 7 ਕਰੋੜ 77 ਲੱਖ 24 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 7 ਕਰੋੜ 77 ਲੱਖ 24 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ 1524 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 4 ਕਰੋੜ 7 ਲੱਖ 49 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਦਾ ਲਾਭ ਜ਼ਿਲ੍ਹੇ ਦੇ 799 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ।
ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ ਲਈ 3 ਕਰੋੜ 69 ਲੱਖ 75 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 725 ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ ਨੂੰ 51000/- ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਦਿੱਲੀ ਮੈਟਰੋ ਨੇ ਤੋੜਿਆ ਆਪਣਾ ਹੀ ਰਿਕਾਰਡ, ਇਕ ਦਿਨ ‘ਚ 68 ਲੱਖ ਤੋਂ ਜ਼ਿਆਦਾ ਲੋਕਾਂ ਨੇ ਕੀਤਾ ਸਫਰ
ਇਸੇ ਤਰ੍ਹਾਂ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜ੍ਹੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51000/- ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: