ਪੰਜਾਬ ਦੇ ਖੰਨਾ ‘ਚ 13 ਸਾਲਾ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਗੁਰੀ ਵਾਸੀ ਉੱਤਮ ਨਗਰ ਖੰਨਾ, ਉਸ ਦੇ ਦੋਸਤ ਅਮਨਦੀਪ ਸਿੰਘ ਦੀਪ ਵਾਸੀ ਸਲਾਣਾ, ਭਰਜਾਈ ਸਿਮਰਨ ਅਤੇ ਸਿਮਰਨ ਦੇ ਪਤੀ ਜੈਲੀ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਗਿਆ ਹੈ।
ਮੁਲਜ਼ਮ ਪੀੜਤਾ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਆਪਣੀ ਭਰਜਾਈ ਦੇ ਘਰ ਲੈ ਗਿਆ ਸੀ। ਉਥੇ ਜਬਰੀ ਸਰੀਰਕ ਸਬੰ.ਧ ਬਣਾਏ। ਐਸਐਸਪੀ ਨੇ ਲਿਆ ਸੀ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਐਸਐਸਪੀ ਅਮਨੀਤ ਕੌਂਡਲ ਨੇ ਥਾਣਾ ਸਿਟੀ 2 ਨੂੰ ਤੁਰੰਤ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਐਫਆਈਆਰ ਦਰਜ ਕਰਨ ਤੋਂ ਬਾਅਦ ਚਾਰਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬੁੱਧਵਾਰ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਮੁਲਜ਼ਮ ਦਾ ਮੈਡੀਕਲ ਵੀ ਕਰਵਾਇਆ ਗਿਆ। ਜਾਂਚ ਅਧਿਕਾਰੀ ਏਐਸਆਈ ਮਦਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਹਨ।
ਵੀਡੀਓ ਲਈ ਕਲਿੱਕ ਕਰੋ -: