ਪੰਜਾਬ ਤੋਂ ਹਰੇਕ ਸਾਲ ਕਾਫੀ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਸੁਨਹਿਰੀ ਭਵਿੱਖ ਦੀ ਆਸ ਲਏ ਨੌਜਵਾਨ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਆਦਿ ਦੇਸ਼ਾਂ ਨੂੰ ਜਾਂਦੇ ਹਨ।ਉਨ੍ਹਾਂ ਦੇ ਮਨ ਵਿਚ ਖਾਹਿਸ਼ ਹੁੰਦੀ ਹੈ ਕਿ ਵਿਦੇਸ਼ ਵਿਚ ਜਾ ਕੇ ਚੰਗੇ ਪੈਸੇ ਕਮਾਉਣਗੇ ਤੇ ਆਪਣੇ ਘਰ ਦੇ ਹਾਲਾਤ ਠੀਕ ਕਰਨਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।
ਅਜਿਹਾ ਹੀ ਇਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੇ ਅਮਰੀਕਾ ਦੇ ਕੈਲੀਫੋਰਨੀਆ ਗਏ ਨੌਜਵਾਨ ਦੀ ਅਚਾਨਕ ਮੌ.ਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਭੇਜ ਸਿੰਘ ਪੁੱਤਰ ਸਵਰਣ ਸਿੰਘ ਵਜੋਂ ਹੋਈ ਹੈ। ਗੁਰਭੇਜ ਲਗਭਗ 11 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ।ਉਸ ਨੂੰ ਉਮੀਦ ਸੀ ਕਿ ਉਹ ਉਥੇ ਜਾ ਕੇ ਚੰਗੇ ਪੈਸੇ ਕਮਾਵੇਗਾ ਤੇ ਆਪਣੇ ਘਰ ਦੇ ਹਾਲਾਤ ਠੀਕ ਕਰੇਗਾ।
ਇਹ ਵੀ ਪੜ੍ਹੋ : ਬਰਨਾਲਾ-ਲੁਧਿਆਣਾ ਹਾਈਵੇ ‘ਤੇ ਵੱਡਾ ਹਾ.ਦਸਾ, ਵਾਹਨਾਂ ਦੀ ਭਿਆ.ਨਕ ਟੱ.ਕਰ ‘ਚ 2 ਲੋਕਾਂ ਦੀ ਮੌ.ਤ
ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਬੀਤੇ ਦਿਨੀਂ ਅਮਰੀਕਾ ਤੋਂ ਗੁਰਭੇਜ ਦੇ ਦੋਸਤ ਦਾ ਫੋਨ ਆਇਆ ਕਿ ਉਸ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਹੈ। ਉਸ ਨੂੰ ਤੇਜ਼ ਦਰਦ ਹੋ ਰਿਹਾ ਸੀ ਜਿਸ ਤੋਂ ਬਾਅਦ ਗੁਰਭੇਜ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਗੁਰਭੇਜ ਨੇ ਅਜੇ ਰੱਖੜੀ ‘ਤੇ ਹੀ ਆਪਣੀਆਂ ਭੈਣਾਂ ਨਾਲ ਫੋਨ ‘ਤੇ ਗੱਲ ਕੀਤੀ ਸੀ ਤੇ ਕਿਹਾ ਸੀ ਕਿ ਉਹ ਜਲਦੀ ਹੀ ਭਾਰਤ ਆਏਗਾ ਪਰ ਅਜਿਹਾ ਨਹੀਂ ਹੋ ਸਕਿਆ। ਗੁਰਭੇਜ ਦੀ ਮੌਤ ਦੀ ਖਬਰ ਸੁਣਦਿਆਂ ਹੀ ਪੂਰੇ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ ਤੇ ਭੈਣਾਂ ਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: