ਪੰਜਾਬ ਦੇ ਮਸ਼ਹੂਰ ਗੀਤਕਾਰ ਅਤੇ ਗ਼ਜ਼ਲ ਲੇਖਕ ਹਰਜਿੰਦਰ ਸਿੰਘ ਬੱਲ ਦਾ ਸ਼ੁੱਕਰਵਾਰ ਨੂੰ ਬੀਮਾਰੀ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ ਪੀਜੀਆਈ ਵਿੱਚ ਆਖਰੀ ਸਾਹ ਲਿਆ। ਇਸ ਤੋਂ ਪਹਿਲਾਂ ਉਹ ਵਿਦੇਸ਼ ਅਤੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਵੀ ਆਪਣਾ ਇਲਾਜ ਕਰਵਾ ਚੁੱਕੇ ਹਨ।
ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਮਗਰੋਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਹਰਜਿੰਦਰ ਸਿੰਘ ਬੱਲ ਨੇ ਕਈ ਪੰਜਾਬੀ ਗੀਤ ਦਿੱਤੇ ਹਨ ਜੋ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ। ਉਨ੍ਹਾਂ ਦੇ ਲਿਖੇ ਗੀਤਾਂ ਨੂੰ ਪੰਜਾਬ ਦੇ ਕਈ ਮਸ਼ਹੂਰ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ ਜਿਨ੍ਹਾਂ ਵਿੱਚ ਸਵਰਗੀ ਸਰਦੂਲ ਸਿਕੰਦਰ, ਹੰਸ ਰਾਜ ਹੰਸ, ਫਿਰੋਜ਼ ਖਾਨ, ਮਾਸਟਰ ਸਲੀਮ ਸ਼ਾਮਲ ਹਨ। ਮਸ਼ਹੂਰ ਗਾਇਕ ਸਰਦੂਲ ਸਿਕੰਦਰ ਵੱਲੋਂ ਆਪਣੀ ਆਵਾਜ਼ ਵਿੱਚ ਗਾਇਆ ਹਰਜਿੰਦਰ ਬੱਲ ਦਾ ਗੀਤ ‘ਜਦੋਂ ਹੋ ਗਈ ਮੇਰੀ ਡੋਲੀ ਆਖੀਆਂ ਤੋ ਓਹਲੇ….ਪਿੱਛੋ ਰੋਵੇਂਗੀ ਦੇਖ ਮੇਰੀ ਗੁੱਡੀਆਂ ਪਟੋਲੇ’ ਅੱਜ ਵੀ ਵਿਆਹਾਂ ਵਿੱਚ ਸੁਣਨ ਨੂੰ ਮਿਲਦਾ ਹੈ।
ਇਹ ਵੀ ਪੜ੍ਹੋ : ਭਜਨ ਗਾਇਕ ਕਨ੍ਹਈਆ ਮਿੱਤਲ ਦੇ PA ਦੀ ਆਡੀਓ ਵਾਇਰਲ, ਜਗਰਾਤੇ ਲਈ ਮੰਗੇ 8 ਲੱਖ ਰੁ.
ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਦੇ ਕਲਾਕਾਰਾਂ, ਗਾਇਕਾਂ, ਗੀਤਕਾਰਾਂ, ਲੇਖਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਹਰਜਿੰਦਰ ਸਿੰਘ ਬੱਲ ਦੇ ਤੁਰ ਜਾਣ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਸ ਦੀ ਥਾਂ ਕਦੇ ਨਹੀਂ ਭਰੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: