ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਇਥੇ ਫੌਜ ਖਿਲਾਫ ਮੋਰਚਾ ਖੋਲ੍ਹਣਾ ਭਾਰੀ ਪੈਂਦਾ ਦਿਖ ਰਿਹਾ ਹੈ। ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਗਿਆ। ਚੋਣ ਪ੍ਰੋਗਰਾਮ ਜਾਰੀ ਹੋਣ ਦੇ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੂੰ ਆਪਣੀ ਭੂਮਿਕਾ ਤੋਂ ਹਟਣ ਤੇ ਅੰਤਰਿਮ ਰਾਸ਼ਟਰਪਤੀ ਵਜੋਂ ਕੰਮ ਕਰਨ ਲਈ ਕਿਹਾ ਗਿਆ ਹੈ ਮਤਲਬ ਪਾਕਿਸਤਾਨ ਦੇ ਇਤਿਹਾਸ ਵਿਚ ਪਹਿਲੀ ਵਾਰ ਦੇਸ਼ ਵਿਚ ਇਕੱਠੇ ਅੰਤਰਿਮ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਹੋਵੇਗਾ।
ਰਾਸ਼ਟਰਪਤੀ ਆਰਿਫ ਅਲਵੀ ਦਾ ਕਾਰਜਕਾਲ ਅਗਲੇ ਹਫਤੇ ਖਤਮ ਹੋ ਜਾਵੇਗਾ ਤੇ ਉਨ੍ਹਾਂ ਖਿਲਾਫ ਕੋਈ ਅਨੁਸ਼ਾਸਨਾਤਮਕ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਸਵੈ-ਇੱਛਾ ਨਾਲ ਅਸਤੀਫਾ ਦੇਣ ਲਈ ਕਿਹਾ ਜਾਵੇਗਾ।
ਰਾਸ਼ਟਰੀ ਮਾਮਲਿਆਂ ਵਿਚ ਉਨ੍ਹਾਂ ਦੀ ਭੂਮਿਕਾ ਸੀਮਤ ਹੋਵੇਗੀ। ਇਸ ਵਿਚ ਇਹ ਵੀ ਕਿਹਾ ਗਿਆ ਕਿ ਰਾਸ਼ਟਰਪਤੀ ਨੂੰ ਦੱਸਿਆ ਗਿਆ ਕਿ ਉਹ ਰਾਸ਼ਟਰੀ ਮਹੱਤਵ ਦੇ ਮਾਮਲਿਆਂ ਵਿਚ ਉਦੋਂ ਭੂਮਿਕਾ ਨਿਭਾਉਣਗੇ ਜਦੋਂ ਇਹ ਬਹੁਤ ਜ਼ਰੂਰੀ ਹੋਵੇ ਤੇ ਅਜਿਹੇ ਸੰਕੇਤ ਹਨ ਕਿ ਸੰਘੀ ਸਰਕਾਰ ਉਨ੍ਹਾਂ ਤੋਂ ਅਜਿਹਾ ਚਾਹੁੰਦੀ ਹੈ। ਨਵੇਂ ਰਾਸ਼ਟਰਪਤੀ ਦੀ ਚੋਣਾਂ ਹੋਣ ਤੱਕ ਪਾਕਿਸਤਾਨ ਰਾਸ਼ਟਰਪਤੀ ਆਪਣੇ ਅਹੁਦੇ ‘ਤੇ ਬਣੇ ਰਹਿ ਸਕਦੇ ਹਨ ਪਰ ਮੌਜੂਦਾ ਹਾਲਾਤਾਂ ਵਿਚ ਅੰਤਰਿਮ ਸਰੂਪ ਵਿਚ ਹੀ ਸਹੀ, ਸੰਵਿਧਾਨਕ ਕਾਰਜਕਾਲ ਪੂਰਾ ਹੋਣ ਦੇ ਬਾਅਦ ਵੀ ਆਰਿਫ ਅਲਵੀ ਅਹੁਦੇ ‘ਤੇ ਬਣੇ ਰਹਿਣਗੇ।
ਕਿਉਂਕਿ ਇਥੇ ਕੋਈ ਸੂਬਾਈ ਵਿਧਾਨ ਸਭਾਵਾਂ ਨਹੀਂ ਹਨ ਕਿਉਂਕਿ ਸਾਰਿਆਂ ਨੂੰ ਭੰਗ ਕਰ ਦਿੱਤਾ ਗਿਆ ਹੈ।ਇਸ ਲਈ ਨਵੇਂ ਰਾਸ਼ਟਰਪਤੀ ਦੀ ਚੋਣ ਫਿਲਹਾਲ ਨਹੀਂਕੀਤੀ ਜਾ ਸਕਦੀ। ਨੈਸ਼ਨਲ ਅਸੈਂਬਲੀ ਵੀ ਭੰਗ ਹੈ। ਆਰਿਫ ਅਲਵੀ ਨੇ ਉਨ੍ਹਾਂ ਸੁਝਾਵਾਂ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਕਿ ਉਨ੍ਹਾਂ ਨੇ ਅੰਤਰਿਮ ਰਾਸ਼ਟਰਪਤੀ ਨਿਯੁਕਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਨੋਖਾ ਬੈਂਕ… ਇਥੇ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਆਉਂਦੇ ਹਨ ਪਰ ਨਹੀਂ ਹੁੰਦਾ ਪੈਸੇ ਦਾ ਲੈਣ-ਦੇਣ
ਪਾਕਿਸਤਾਨ ਵਿੱਚ ਆਮ ਚੋਣਾਂ ਦਾ ਮੁੱਦਾ ਸਰਕਾਰ ਦੇ ਹਰ ਪੱਧਰ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਦੇਸ਼ ਦੇ ਚੋਣ ਕਮਿਸ਼ਨ ਨੂੰ ਸੰਵਿਧਾਨ ਦੀ ਉਲੰਘਣਾ ਨਾ ਕਰਨ ਅਤੇ ਨੈਸ਼ਨਲ ਅਸੈਂਬਲੀ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਲਈ ਕਿਹਾ ਹੈ। ਜੇਕਰ ਦੇਸ਼ ਦਾ ਚੋਣ ਕਮਿਸ਼ਨ ਸਮਾਂ ਸੀਮਾ ਦੀ ਪਾਲਣਾ ਕਰਦਾ ਹੈ, ਤਾਂ ਨਵੰਬਰ ਵਿੱਚ ਚੋਣਾਂ ਹੋਣਗੀਆਂ। ਪਰ ਚੋਣ ਸੰਸਥਾ ਹੱਦਬੰਦੀ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਚਾਹੁੰਦੀ ਹੈ ਜਿਸ ਤੋਂ ਬਾਅਦ ਜਨਵਰੀ 2024 ਦੇ ਅੰਤ ਤੱਕ ਚੋਣਾਂ ਕਰਵਾਈਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: