ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਪਿੰਡ ਆਲਮਗੀਰ ਵੱਲੋਂ ਅਧਿਆਪਕ ਦਿਵਸ ਦੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਗੀਰ ਦੇ ਸਟਾਫ ਦਾ ਵਿਸ਼ੇਸ ਸਨਮਾਨ ਕੀਤਾ ਗਿਆ । ਸਾਬਕਾ ਸਰਪੰਚ ਮਲਕੀਤ ਸਿੰਘ, ਜਗਦੀਪ ਸਿੰਘ, ਚਰਨ ਸਿੰਘ ਜਰਨੈਲ ਸਿੰਘ, ਰਾਮ ਆਸਰਾ ਅਤੇ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸਕੂਲ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਅਧਿਆਪਕ ਦਿਵਸ ਤੇ ਆਪਣੇ ਵਿਚਾਰ ਪ੍ਰਗਟ ਕੀਤੇ ਗਏ । ਸ਼੍ਰੀਮਤੀ ਨਰਿੰਦਰ ਕੌਰ ਲੈਕਚਰਾਰ ਇਕਨਾਮਿਕਸ ਵੱਲੋਂ ਅਧਿਆਪਕਾਂ ਦੀ ਸਮਾਜ ਪ੍ਰਤੀ ਦੇਣ ਵਿਸ਼ੇ ‘ਤੇ ਆਪਣੇ ਵਿਚਾਰ ਪ੍ਰਗਟ ਕੀਤੇ ਗਏ ।
ਇਹ ਵੀ ਪੜ੍ਹੋ: SPG ਦੇ ਡਾਇਰੈਕਟਰ ਏ.ਕੇ. ਸਿਨਹਾ ਦਾ ਹੋਇਆ ਦਿਹਾਂਤ, PM ਮੋਦੀ ਦੇ ਸੁਰੱਖਿਆ ਵਿੰਗ ਦੇ ਸਨ ਇੰਚਾਰਜ
ਉਥੇ ਹੀ ਪ੍ਰਿੰਸੀਪਲ ਸ. ਜਗਦੀਸ਼ ਸਿੰਘ ਵੱਲੋਂ ਆਪਣੇ ਸੰਬੋਧਨ ਦੌਰਾਨ ਇਸ ਦਿਨ ਦੀ ਮਹੱਤਤਾ ਦਾ ਜ਼ਿਕਰ ਕਰਦੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਮਿਹਨਤ ਕਰਨ ਲਈ ਪ੍ਰੇਰਿਆ ਗਿਆ । ਸ. ਚਰਨ ਸਿੰਘ ਵੱਲੋਂ ਆਪਣੇ ਸੰਬੋਧਨ ਦੌਰਾਨ ਸਕੂਲ ਅਧਿਆਪਕਾਂ ਵੱਲੋਂ ਕਰਵਾਏ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਸਕੂਲ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ ਗਿਆ । ਇਸ ਮੌਕੇ ਪ੍ਰਿੰਸੀਪਲ ਜਗਦੀਸ਼ ਸਿੰਘ, ਅਧਿਆਪਕਾਂ ਨੀਰੂ ਸੇਠੀ, ਜਸਪਾਲ ਕੌਰ, ਨਰਿੰਦਰ ਕੌਰ, ਰਮਨਦੀਪ ਕੌਰ, ਰਾਧਾ ਰਾਣੀ, ਲਖਵੀਰ ਕੌਰ, ਸੁਰਿੰਦਰ ਸਿੰਘ, ਜਸਵਿੰਦਰ ਕੌਰ ਰਜਵਿੰਦਰ ਕੌਰ, ਪਵਨਪ੍ਰੀਤ ਕੌਰ, ਅੰਜੂ ਮਾਰਟਿਨ . ਮਮਤਾ ਰਿਹਾਨ, ਦਵਿੰਦਰਜੀਤ ਕੌਰ, ਮੁਹੰਮਦ ਅਸਲਮ, ਮੁਹੰਮਦ ਦਿਲਸ਼ਾਦ, ਗੁਰਜੀਤ ਸਿੰਘ, ਗੁਰਬੀਰ ਸਿੰਘ ਆਦਿ ਅਧਿਆਪਕਾਂ ਨੂੰ ਟਰਾਫੀ ਅਤੇ ਲੋਈ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਗੌਤਮ ਵਰਮਾ ਕਲਰਕ ਅਤੇ ਹੋਰ ਨਾਨ-ਟੀਚਿੰਗ ਸਟਾਫ ਨੂੰ ਵੀ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ ।
ਵੀਡੀਓ ਲਈ ਕਲਿੱਕ ਕਰੋ -: