ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇੱਕ ਮਿਸਾਲ ਦੇਖਣ ਨੂੰ ਮਿਲੀ ਹੈ। ਇੱਥੇ “ਖੇਡਾਂ ਵਤਨ ਪੰਜਾਬ ਦੀਆਂ” ‘ਚ 65 ਸਾਲ ਤੋਂ ਉੱਪਰ ਓਪਨ ਵਰਗ ਵਿੱਚ ਰੂਪਨਗਰ ਵਾਸੀ 67 ਸਾਲਾਂ ਸ਼੍ਰੀਮਤੀ ਊਸ਼ਾ ਦੇਵੀ, ਜੋਂ ਕਿ ਲਗਭਗ 18 ਸਾਲ ਤੋਂ ਕੈਂਸਰ ਪੀੜਤ ਹਨ, ਨੇ 100 ਮੀਟਰ ਦੌੜ ਅਤੇ ਸ਼ਾਟ ਪੁੱਟ ਵਿੱਚ ਭਾਗ ਲੈਂਦਿਆਂ ਪਹਿਲਾਂ ਸਥਾਨ ਪ੍ਰਾਪਤ ਕੀਤਾ। “ਖੇਡਾਂ ਵਤਨ ਪੰਜਾਬ ਦੀਆਂ” ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ, ਜਿਸ ਸਦਕਾ ਖਿਡਾਰੀਆਂ ਵਲੋਂ ਵੱਧ ਚੜ੍ਹ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸ਼੍ਰੀਮਤੀ ਊਸ਼ਾ ਦੇਵੀ ਨੇ “ਖੇਡਾਂ ਵਤਨ ਪੰਜਾਬ ਦੀਆਂ” ਅਜਿਹੇ ਉਪਰਾਲੇ ਕਰਾਉਣ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸੂਬੇ ਵਿਚ ਖੇਡ ਸਭਿਆਚਾਰ ਸਿਰਜਣ ਅਤੇ ਨੌਜ਼ਵਾਨਾਂ ਨੂੰ ਨਸ਼ੇ ਤੋਂ ਦੂਰ ਕਰਕੇ ਖੇਡ ਮੈਦਾਨ ਨਾਲ ਜੋੜਨ ਵਿੱਚ ਕਾਫੀ ਸਹਾਈ ਸਿੱਧ ਹੋ ਰਹੇ ਹਨ।
ਉਨ੍ਹਾਂ ਆਪਣੀ ਕੈਂਸਰ ਦੀ ਬਿਮਾਰੀ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ 2005 ਤੋਂ ਇਸ ਬਿਮਾਰੀ ਨਾਲ ਪੀੜਤ ਹਨ। ਉਨ੍ਹਾਂ ਦੱਸਿਆ ਕਿ ਇੰਨੀ ਲੰਬੀ ਬਿਮਾਰੀ ਦੇ ਬਾਵਜੂਦ ਵੀ ਉਨ੍ਹਾਂ ਦਾ ਹੌਂਸਲਾ ਅੱਜ ਵੀ ਬਰਕਰਾਰ ਹੈ ਅਤੇ ਉਹ ਖੇਡ ਮੈਦਾਨ ਵਿੱਚ ਅਤੇ ਜ਼ਿੰਮ ਵਿੱਚ ਆਪਣੀ ਸਿਹਤ ਦਾ ਧਿਆਨ ਰੱਖਦੇ ਹੋਏ ਇਨ੍ਹਾਂ ਚੀਜ਼ਾਂ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ : ਅਬੋਹਰ ‘ਚ ਨਸ਼ਾ ਤਸਕਰੀ ਦੇ ਦੋਸ਼ ‘ਚ 2 ਗ੍ਰਿਫਤਾਰ, 35 ਕਿਲੋ ਨਸ਼ੀਲਾ ਪਦਾਰਥ ਬਰਾਮਦ
ਉਨ੍ਹਾਂ ਇਹ ਵੀ ਦੱਸਿਆ ਕਿ ਉਹ 2016 ਵਿੱਚ ਹੀ ਆਪਣੀ ਸਟੇਟ ਬੈਂਕ ਆਫ ਇੰਡੀਆ ਵਿੱਚ ਬਤੌਰ ਬੈਂਕ ਮੈਨੇਜਰ ਰਿਟਾਇਰ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਹ ਪੰਜਾਬ ਡਿਊਬਾਲ ਐਸੋਸੀਏਸ਼ਨ ਨਾਲ ਵੀ ਜੁੜੇ ਹੋਏ ਹਨ ਅਤੇ ਬੱਚਿਆਂ ਨੂੰ ਕੋਚਿੰਗ ਦੇ ਕੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਖੁਦ 10-10 ਮੀਲ ਦੀਆਂ ਦੋੜਾਂ ਵੀ ਲਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…