ਵਿਜੀਲੈਂਸ ਦੀ ਟੀਮ ਨੇ ਨਗਰ ਨਿਗਮ ਵਿਚ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇਕ ਸਫਾਈ ਸੇਵਕ ਦੀ ਸੈਲਰੀ ਜਾਰੀ ਕਰਨ ਬਦਲੇ ਉਸਤੋਂ 6000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪੀੜਤ ਨੂੰ ਹਾਜ਼ਰੀ ਮਾਰਕ ਨਾ ਕਰਨ ਦੀ ਧਮਕੀ ਦਿੰਦਾ ਸੀ।
ਐੱਸਐੱਸਪੀ ਰਵਿੰਦਰਪਾਲ ਸੰਧੂ ਨੇ ਦੱਸਿਆਕਿ ਸ਼ਿਕਾਇਤਕਰਤਾ ਅਰੁਣ ਕੁਮਾਰ ਨੇ ਟੀਮ ਨੂੰ ਦੱਸਿਆ ਕਿ 2014 ਤੋਂ ਅਸਥਾਈ ਆਧਾਰ ‘ਤੇ ਨਗਰ ਨਿਗਮ ਲੁਧਿਆਣਾ ਵਿਚ ਸਫਾਈ ਸੇਵਕ ਵਜੋਂ ਕੰਮ ਕਰਦਾ ਸੀ। ਨਵੰਬਰ 2022 ਵਿਚ ਉਸ ਨੂੰ ਰੈਗੂਲਰ ਕਰ ਦਿੱਤਾ ਗਿਆ। ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫਾਈ ਸੇਵਕਾਂ ਨੂੰ ਇਹ ਧਮਕੀ ਦਿੰਦਾ ਹੈ ਕਿ ਜੇਕਰ ਉਨ੍ਹਾਂ ਨੇ ਆਪਣੀ ਤਨਖਾਹ ਵਿਚੋਂ 1000 ਰੁਪਏ ਉਸ ਨੂੰ ਨਾ ਦਿੱਤਾ ਤਾਂ ਉਹ ਉਸ ਦੀ ਗੈਰ-ਹਾਜ਼ਰੀ ਲਗਾ ਦੇਵੇਗਾ।
ਅਰੁਣ ਨੇ ਦੱਸਿਆ ਕਿ ਰੈਗੂਲਰ ਹੋਣ ਦੇ ਬਾਅਦ ਉਸ ਨੂੰ 6 ਮਹੀਨੇ ਦੀ ਤਨਖਾਹ ਮਿਲੀ ਤੇ ਮੁਲਜ਼ਮ ਸੁਪਰਵਾਈਜ਼ਰ ਦਰਸ਼ਨ ਲਾਲ ਉਸ ਨੂੰ ਸੈਲਰੀ ਜਾਰੀ ਕਰਨ ਲਈ ਉਸ ਤੋਂ 6000 ਰੁਪਏ ਦੀ ਮੰਗ ਕੀਤੀ। ਮੁਲਜ਼ਮ ਨੇ ਉਸ ਕਿਹਾ ਕਿ ਜੇਕਰ ਉਸ ਨੇ ਪੈਸੇ ਨਾ ਦਿੱਤੇ ਤਾਂ ਉਹ ਭਵਿੱਖ ਵਿਚ ਉਸ ਦੀ ਹਾਜ਼ਰੀ ਵਿਚ ਗੈਰ-ਹਾਜ਼ਰੀ ਦਰਜ ਕਰਕੇ ਉਸ ਨੂੰ ਪ੍ਰੇਸ਼ਾਨ ਕਰੇਗਾ।
ਇਹ ਵੀ ਪੜ੍ਹੋ : ਪੰਜਾਬ BJP ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਚਾਰ ਆਗੂਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਸ਼ਿਕਾਇਤਕਰਤਾ ਦੇ ਬਿਆਨ ‘ਤੇ ਲੁਧਿਆਣਾ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ। ਵਿਜੀਲੈਂਸ ਨੇ ਜਾਲ ਵਿਛਾਇਆ ਤੇ ਹੈਬੋਵਾਲ ਖੇਤਰ ਤੋਂ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 6 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।