ਪੰਜਾਬ ਵਿਚ ਸ਼ਰੇਆਮ ਨਸ਼ੇ ਵਿਕਣ ਦੀਆਂ ਬਹੁਤ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤਹਿਤ ਸੂਬਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਡੀਸੀ ਬਠਿੰਡਾ ਵੱਲੋਂ ਕਾਰਵਾਈ ਕੀਤੀ ਗਈ ਹੈ।
ਬਠਿੰਡਾ ਡਿਪਟੀ ਕਮਿਸ਼ਨਰ ਵੱਲੋਂ ਮੈਡੀਕਲ ਸਟੋਰਾਂ ‘ਤੇ ਖੁੱਲ੍ਹੇਆਮ ਵਿਕ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵੱਡਾ ਐਕਸ਼ਨ ਲਿਆ ਗਿਆ ਹੈ। ਹੁਣ ਬਿਨਾਂ ਡਾਕਟਰ ਦੀ ਪਰਚੀ ਦੇ ਦਵਾਈ ਵੇਚਣ ‘ਤੇ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਮੈਕਸੀਕੋ ‘ਚ ਗਰਭਪਾਤ ਹੋਇਆ ਲੀਗਲ, ਸੁਪਰੀਮ ਕੋਰਟ ਨੇ ਅਪਰਾਧ ਸ਼੍ਰੇਣੀ ਤੋਂ ਕੀਤਾ ਬਾਹਰ
ਇਸ ਹੁਕਮ ਤਹਿਤ ਪ੍ਰੀ ਨਾਭਾ ਲੀਨ 75MG ਨੂੰ ਜੇਕਰ ਕੋਈ ਵੀ ਮੈਡੀਕਲ ਸਟੋਰ ਵਾਲਾ ਇਸ ਨੂੰ ਬਿਨਾਂ ਡਾਕਟਰ ਦੀ ਪਰਚੀ ਦੇ ਵੇਚਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: