ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਦੀ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਜਾਰੀ ਹੈ। ਇਸੇ ਅਧੀਨ ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੰਗਰੂਰ ਦੇ ਦਫਤਰ ਸ਼ੇਰਪੁਰ ਦਾ ਇੱਕ ਜੂਨੀਅਰ ਇੰਜੀਨੀਅਰ (JE) 5,000 ਦੀ ਰਿਸ਼ਵਤ ਲੈਦਾ ਰੰਗੇ ਹੱਥੀਂ ਕਾਬੂ ਕੀਤਾ।
ਮਿਲੀ ਜਾਣਕਾਰੀ ਮੁਤਾਬਕ JE ਅਮਰਜੀਤ ਸਿੰਘ ਖਿਲਾਫ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਨੇ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ JE ਅਮਰਜੀਤ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਇਹ ਵੀ ਪੜ੍ਹੋ : ਦੀਪਕ ਗੁਪਤਾ ਦੇ ਹੱਥ ਕੋਟਕ ਮਹਿੰਦਰਾ ਬੈਂਕ ਦੀ ਕਮਾਨ, RBI ਨੇ ਬਣਾਇਆ MD-CEO
ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਮਗਰੋਂ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ JE ਅਮਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: