ਪੰਜਾਬ ਦੇ ਬਰਨਾਲਾ ‘ਚ ਕੱਪੜੇ ਨਾਲ ਮੂੰਹ ਢੱਕ ਕੇ ਸੜਕਾਂ ‘ਤੇ ਨਿਕਲਣਾ ਹੁਣ ਮੁਸੀਬਤ ਹੋ ਸਕਦਾ ਹੈ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ।
ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਜ਼ਿਲ੍ਹੇ ਵਿੱਚ ਲੋਕ ਆਮ ਤੌਰ ’ਤੇ ਮੂੰਹ ਢੱਕ ਕੇ ਸੜਕਾਂ ’ਤੇ ਤੁਰਦੇ ਹਨ। ਅਜਿਹੇ ‘ਚ ਕਈ ਲੋਕ ਮੂੰਹ ਢੱਕ ਕੇ ਅਪਰਾਧ ਕਰਦੇ ਹਨ। ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਜਲੰਧਰ ਪਹੁੰਚੇ CM ਭਗਵੰਤ ਮਾਨ, 560 ਸਬ ਇੰਸਪੈਕਟਰਾਂ ਨੂੰ ਵੰਡੇ ਨਿਯੁਕਤੀ ਪੱਤਰ
DC ਦੇ ਹੁਕਮ ਅਨੁਸਾਰ ਜੇਕਰ ਕੋਈ ਵੀ ਵਿਅਕਤੀ ਮੂੰਹ ਢੱਕ ਕੇ ਪੈਦਲ ਜਾਂ ਵਾਹਨ ਚਲਾਵੇਗਾ ਉਸ ਵਿਰੁੱਧ ਧਾਰਾ 144 ਦੀ ਉਲੰਘਣਾ ਕਰਨ ‘ਤੇ ਧਾਰਾ 188 ਤਹਿਤ ਕੇਸ ਦਰਜ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਇਹ ਹੁਕਮ ਉਨ੍ਹਾਂ ਲੋਕਾਂ ‘ਤੇ ਲਾਗੂ ਨਹੀਂ ਹੋਣਗੇ ਜੋ ਕਿਸੇ ਬਿਮਾਰੀ ਕਾਰਨ ਮੂੰਹ ਢੱਕ ਕੇ ਚੱਲਦੇ ਹਨ।
ਵੀਡੀਓ ਲਈ ਕਲਿੱਕ ਕਰੋ -: