ਲੁਧਿਆਣਾ ‘ਚ ਇਕ ਨਿੱਜੀ ਸਕੂਲ ਦੇ ਵਿਦਿਆਰਥੀ ਨੇ ਦੁੱਗਰੀ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਨੇੜੇ ਖੜ੍ਹੇ ਲੋਕਾਂ ਨੇ ਉਸ ਨੂੰ ਨਹਿਰ ਵਿੱਚ ਛਾਲ ਮਾਰਦਿਆਂ ਦੇਖਿਆ। ਇਸ ਤੋਂ ਬਾਅਦ ਗੋਤਾਖੋਰਾਂ ਨੇ ਤੁਰੰਤ ਨਹਿਰ ‘ਚ ਛਾਲ ਮਾਰ ਕੇ ਉਸ ਨੂੰ ਬਚਾਇਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨੌਜਵਾਨ ਪੇਪਰ ‘ਚ ਫੇਲ ਹੋ ਗਿਆ ਸੀ। ਇਸ ਤੋਂ ਪ੍ਰੇਸ਼ਾਨ ਹੋ ਕੇ ਉਹ ਖੁਦਕੁਸ਼ੀ ਕਰਨ ਜਾ ਰਿਹਾ ਸੀ।
ਇਸ ਦੌਰਾਨ ਵਿਦਿਆਰਥੀ ਲੋਕਾਂ ਨੂੰ ਦੇਖ ਕੇ ਰੋਣ ਲੱਗ ਪਿਆ। ਲੋਕਾਂ ਨੇ ਸਭ ਤੋਂ ਪਹਿਲਾਂ ਉਸ ਦੇ ਗਲੇ ਵਿਚਲੇ ਸਕੂਲ ਆਈਡੀ ਕਾਰਡ ਨੂੰ ਵੇਖ ਕੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਪੱਤਰਕਾਰਾਂ ਵੱਲੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਬਹਿਸ ਕਰਨ ਲੱਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਪਤਾ ਨਹੀਂ ਹੈ ਕਿ ਉਸ ਦੇ ਬੱਚੇ ਨੇ ਅਜਿਹਾ ਕਿਉਂ ਕੀਤਾ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਮੁੜ ਸ਼ੁਰੂ ਹੋਣ ਜਾ ਰਹੀਆਂ ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ, ਜਾਣੋ ਦਿੱਲੀ ਤੱਕ ਦਾ ਕਿਰਾਇਆ
ਗੋਤਾਖੋਰ ਰਾਮਜਸ ਨੇ ਦੱਸਿਆ ਕਿ ਉਹ ਦੁੱਗਰੀ ਨਹਿਰ ਦੇ ਪੁਲ ’ਤੇ ਖੜ੍ਹਾ ਸੀ। ਉਸ ਦੀ ਨਜ਼ਰ ਅਚਾਨਕ ਪੁਲ ਦੇ ਹੇਠਾਂ ਤੈਰ ਰਹੇ ਸਕੂਲ ਬੈਗ ‘ਤੇ ਪਈ। ਉਸ ਨੇ ਦੇਖਿਆ ਕਿ ਨਾਬਾਲਗ ਵਿਦਿਆਰਥੀ ਪਾਣੀ ‘ਚ ਡੁੱਬ ਰਿਹਾ ਸੀ। ਉਸ ਨੇ ਬੱਚੇ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਉਸ ਨੇ ਵਿਦਿਆਰਥੀ ਦੀ ਜਾਨ ਬਚਾਈ ਅਤੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ।
ਰਾਮਜਸ ਨੇ ਦੱਸਿਆ ਕਿ ਅਕਸਰ ਪਸ਼ੂ ਜਾਂ ਕਈ ਵਾਰ ਲੋਕ ਨਹਿਰ ਵਿੱਚ ਛਾਲ ਮਾਰ ਦਿੰਦੇ ਹਨ। ਕਈ ਵਾਰ ਪ੍ਰਸ਼ਾਸਨ ਵੱਲੋਂ ਲਾਈਆਂ ਜਾਲੀਆਂ ਕਰਕੇ ਲੋਕਾਂ ਨੂੰ ਮਦਦ ਨਹੀਂ ਮਿਲਦੀ। ਫਿਲਹਾਲ ਵਿਦਿਆਰਥੀ ਦੇ ਪਰਿਵਾਰ ਵਾਲੇ ਉਸ ਨੂੰ ਘਰ ਲੈ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: