ਕੌਮੀ ਪੱਧਰ ‘ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਗਠਬੰਧਨ ਨੂੰ ਲੈ ਕੇ ਹਾਈਕਮਾਨ ਦੇ ਪੱਧਰ ‘ਤੇ ਭਾਵੇਂ ਸਹਿਮਤੀ ਬਣੀ ਹੋਵੇ, ਪਰ ਪੰਜਾਬ ਵਿੱਚ ਅਜੇ ਵੀ ਲੀਡਰਾਂ ਦੇ ਸੁਰ ਵੱਖ-ਵੱਖ ਹਨ। ਇਸੇ ਵਿਚਾਲੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਅਤੇ ‘ਆਪ’ ਦਾ ਗਠਜੋੜ ਹੋ ਚੁੱਕਾ ਹੈ। ਇਸ ਦੇ ਨਾਲ ਹੀ ਇਸ ਗਠਜੋੜ ਨੂੰ ਲੈ ਕੇ ਸਵਾਲ ਉਠਾਉਣ ਵਾਲੇ ਲੀਡਰਾਂ ਨੂੰ ਵੀ ਉਨ੍ਹਾਂ ਨਸੀਹਤ ਦਿੱਤੀ।
ਬਿੱਟੂ ਨੇ ਕਿਹਾ ਕਿ ਪਾਰਟੀ ਵਿੱਚ ਲੋਕਤੰਤਰ ਦਾ ਨਾਂ ਲੈ ਕੇ ਪਾਰਟੀ ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣੀ ਜਾਂ ਨੁਕਤਾਚੀਨੀ ਕਰਨੀ ਸਹੀ ਨਹੀਂ ਹੈ। ਜੇ ਕਿਸੇ ਨੂੰ ਪਾਰਟੀ ਹਾਈਕਮਾਨ ਦਾ ਗਠਜੋੜ ਵਾਲਾ ਫ਼ੈਸਲਾ ਪਸੰਦ ਨਹੀਂ ਤਾਂ ਉਸ ਨੂੰ ਬਾਹਰ ਗੱਲਾਂ ਕਰਨ ਦੀ ਬਜਾਏ ਹਾਈਕਮਾਨ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਜੇ ਉਸ ਦਾ ਵਿਚਾਰ ਵੱਖਰਾ ਹੈ ਤਾਂ ਉਸ ਨੂੰ ਪਾਰਟੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਦੱਸ ਦੇਈਏ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਆਪ ਦੇ ਨਾਲ ਗਠਬੰਧਨ ਤੋਂ ਇਨਕਾਰ ਕਰ ਚੁੱਕੇ ਹਨ, ਪ੍ਰਤਾਪ ਸਿੰਘ ਬਾਜਵਾ ਦਾ ਰਵੱਈਆ ਵੀ ਇਸ ਫੈਸਲੇ ਨੂੰ ਲੈ ਕੇ ਤਿੱਖਾ ਹੀ ਨਜ਼ਰ ਆ ਰਿਹਾ ਹੈ। ਉਥੇ ਹੀ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਨ ਦੇ ਫੈਸਲੇ ਦਾ ਸਮਰਥਨ ਕੀਤਾ ਹੈ।
ਇਹ ਵੀ ਪੜ੍ਹੋ : ਨਿਤਿਨ ਗਡਕਰੀ ਦਾ ਵੱਡਾ ਐਲਾਨ, ਕਾਰਾਂ ‘ਚ 6 ਏਅਰਬੈਗ ਦੇਣਾ ਲਾਜ਼ਮੀ ਨਹੀਂ
ਸਾਂਸਦ ਨੇ ਕਿਹਾ ਕਿ ਪਾਰਟੀ ਵਿੱਚ ਰਹਿ ਕੇ ਬਗਾਵਤ ਵੀ ਕਰਨੀ ਤੇ ਅਹੁਦੇ ਵੀ ਲੈਣੇ ਇਹ ਕਿਵੇਂ ਹੋ ਸਕਦਾ ਹੈ? ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੋਹਾਂ ਪਾਰਟੀਆਂ ਦੀਆਂ ਸਾਂਝੀਆਂ ਰੈਲੀਆਂ ਵੀ ਸ਼ੁਰੂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -: