ਕਸ਼ਮੀਰ ਦੇ ਅਨੰਤਨਾਗ ਦੇ ਗਦੁਲ ਕੋਕਰਨਾਗ ‘ਚ ਸ਼ੁੱਕਰਵਾਰ ਨੂੰ ਚੌਥੇ ਦਿਨ ਵੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ। ਬੁੱਧਵਾਰ ਨੂੰ ਅੱਤਵਾਦੀਆਂ ਦੀ ਗੋਲੀ ਲੱਗਣ ਨਾਲ ਇਕ ਜ਼ਖਮੀ ਫੌਜੀ ਦੀ ਵੀ ਮੌਤ ਹੋ ਗਈ ਸੀ। ਸੁਰੱਖਿਆ ਬਲ ਉਸ ਥਾਂ ਵੱਲ ਗੋਲੀਬਾਰੀ ਅਤੇ ਧਮਾਕੇ ਕਰ ਰਹੇ ਹਨ, ਜਿੱਥੇ ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਲੁਕੇ ਹੋ ਸਕਦੇ ਹਨ।
ਰਾਜੌਰੀ ਤੱਕ ਫੈਲੇ ਪੀਰ ਪੰਜਾਲ ਦੇ ਸੰਘਣੇ ਜੰਗਲ ਵਿੱਚ ਦੋ ਤੋਂ ਤਿੰਨ ਅੱਤਵਾਦੀ ਲੁਕੇ ਹੋਏ ਹਨ। ਇਨ੍ਹਾਂ ‘ਚੋਂ ਇਕ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਉਜ਼ੈਰ ਖਾਨ ਹੈ। ਬੁੱਧਵਾਰ ਨੂੰ ਇਨ੍ਹਾਂ ਅੱਤਵਾਦੀਆਂ ਦੇ ਹਮਲੇ ‘ਚ ਫੌਜ ਦੇ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੌਣਚੱਕ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਡੀਐੱਸਪੀ ਹੁਮਾਯੂੰ ਭੱਟ ਸ਼ਹੀਦ ਹੋ ਗਏ ਸਨ। ਇੱਕ ਜਵਾਨ ਵੀ ਸ਼ਹੀਦ ਹੋਇਆ ਹੈ।
ਫੌਜ ਦੇ ਕਮਾਂਡੋ, ਸਨਿਫਰ ਡਾਗ, ਡਰੋਨ, ਹੈਲੀਕਾਪਟਰ ਅੱਤਵਾਦੀਆਂ ਦੀ ਭਾਲ ਕਰ ਰਹੇ ਹਨ। ਰਾਕੇਟ ਲਾਂਚਰ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਫੌਜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੂੰ 4 ਕਿਲੋਮੀਟਰ ਦੇ ਦਾਇਰੇ ‘ਚ ਘੇਰ ਲਿਆ ਗਿਆ ਹੈ। ਉਨ੍ਹਾਂ ਨੂੰ ਕਿਸੇ ਵੀ ਸਮੇਂ ਢੇਰ ਹੋ ਕਰ ਦਿੱਤਾ ਜਾਏਗਾ। ਡਰੋਨਾਂ ਰਾਹੀਂ ਬੰਬਾਰੀ ਕੀਤੀ ਜਾ ਰਹੀ ਹੈ। ਅੱਤਵਾਦੀਆਂ ਨੇ ਮੰਗਲਵਾਰ ਨੂੰ ਉਸ ਸਮੇਂ ਹਮਲਾ ਕੀਤਾ ਜਦੋਂ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਸੀ।
ਇਹ ਵੀ ਪੜ੍ਹੋ : ‘ਗੈਰ-ਕਾਨੂੰਨੀ ਕਲੋਨੀਆਂ ‘ਚ ਮੀਟਰ, ਫੈਕਟਰੀ ਏਰੀਆ ‘ਚ ਪੁਲਿਸ ਚੌਂਕੀਆਂ’- CM ਮਾਨ ਨੇ ਕੀਤੇ ਕਈ ਵੱਡੇ ਐਲਾਨ
ਦੱਸ ਦੇਈਏ ਕਿ ਅਨੰਤਨਾਗ ਵਿੱਚ ਸ਼ਹੀਦ ਹੋਏ ਮੋਹਾਲੀ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪਾਣੀਪਤ ਦੇ ਮੇਜਰ ਆਸ਼ੀਸ਼ ਧੌਣਚੱਕ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿੰਜੌਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ। ਜੰਮੂ-ਕਸ਼ਮੀਰ ਪੁਲਿਸ ਦੇ ਸ਼ਹੀਦ ਡੀਐਸਪੀ ਹੁਮਾਯੂੰ ਭੱਟ ਨੂੰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਡਗਾਮ ਵਿੱਚ ਸਸਕਾਰ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ