ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ’ਚ ਬਦਲਾਅ ਕਾਰਨ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਰੀਟਰੀਟ ਸੈਰੇਮਨੀ ਸ਼ਾਮ ਸਾਢੇ ਪੰਜ ਤੋਂ ਛੇ ਵਜੇ ਤੱਕ ਹੋਵੇਗੀ। ਇਸ ਤੋਂ ਪਹਿਲਾਂ ਇਹ ਸ਼ਾਮ ਛੇ ਵਜੇ ਤੋਂ ਸਾਢੇ ਛੇ ਵਜੇ ਤੱਕ ਹੁੰਦੀ ਸੀ।
ਦੱਸ ਦੇਈਏ ਕਿ ਸੀਮਾ ਸੁਰੱਖਿਆ ਬਲ (BSF) ਸਮੇਂ-ਸਮੇਂ ਸਰਦੀ ਤੇ ਗਰਮੀ ਦਾ ਮੌਸਮ ਦੇਖ ਕੇ ਇਹ ਤਬਦੀਲੀ ਕਰਦੀ ਹੈ। ਹੁਣ ਮੌਸਮ ’ਚ ਬਦਲਾਅ ਸ਼ੁਰੂ ਹੋ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਰੀਟਰੀਟ ਸੈਰੇਮਨੀ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਇਹ ਜਾਣਕਾਰੀ ਪ੍ਰੋਟੋਕਾਲ ਅਫਸਰ ਅਰੁਣ ਮਾਹਲ ਨੇ ਦਿੱਤੀ।
ਇਹ ਵੀ ਪੜ੍ਹੋ : ਮੰਦਭਾਗੀ ਖਬਰ! ਸੁਨਿਹਰੇ ਭਵਿੱਖ ਲਈ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌ.ਤ
ਭਾਰਤ ਅਤੇ ਪਾਕਿਸਤਾਨ ਵਿਚਾਲੇ ਦੇਸ਼ ਵਿਚ ਤਿੰਨ ਥਾਵਾਂ ‘ਤੇ ਰੀਟਰੀਟ ਸੈਰੇਮਨੀ ਹੁੰਦੀ ਹੈ, ਜਿਸ ਵਿਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ। ਇਸ ਰੀਟਰੀਟ ਸਮਾਰੋਹ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੈਲਾਨੀ ਪਹੁੰਚਦੇ ਹਨ। ਕਰੀਬ 40 ਮਿੰਟ ਤੱਕ ਚੱਲਣ ਵਾਲੇ ਇਸ ਰਿਟਰੀਟ ਸਮਾਰੋਹ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: