ਫਾਜ਼ਿਲਕਾ ਸਿਟੀ ਥਾਣਾ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ‘ਚ ਪਤੀ-ਪਤਨੀ ਅਤੇ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 70 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਨ੍ਹਾਂ ਖ਼ਿਲਾਫ਼ ਥਾਣਾ ਸਿਟੀ ਫਾਜ਼ਿਲਕਾ ਵਿੱਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਥਾਣਾ ਸਿਟੀ ਫਾਜ਼ਿਲਕਾ ਦੇ SHO ਸਚਿਨ ਨੇ ਦੱਸਿਆ ਕਿ ASI ਮਹਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਨੇ ਡੇਰਾ ਸੱਚਾ ਸੌਦਾ ਰੋਡ ’ਤੇ ਇੱਕ ਸ਼ੱਕੀ ਸਾਈਕਲ ਦੇਖਿਆ। ਪੁਲਿਸ ਪਾਰਟੀ ਨੂੰ ਦੇਖ ਕੇ ਬਾਈਕ ਚਾਲਕ ਡਰ ਗਿਆ ਅਤੇ ਉਸ ਨੇ ਆਪਣਾ ਬਾਈਕ ਮੋੜਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪੁਲਿਸ ਪਾਰਟੀ ਨੇ ਮੌਕੇ ‘ਤੇ ਕਾਬੂ ਕਰ ਲਿਆ। ਜਿਸ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ : IAS ਅਧਿਕਾਰੀ ਟੀਨਾ ਡਾਬੀ ਦੇ ਘਰ ਗੂੰਜੀਆਂ ਕਿਲਕਾਰੀਆਂ, ਜੈਪੁਰ ‘ਚ ਬੇਟੇ ਨੂੰ ਦਿੱਤਾ ਜਨਮ
ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਸਿੰਘ, ਉਸ ਦੀ ਪਤਨੀ ਬਲਜੀਤ ਕੌਰ ਅਤੇ ਮਨਜੀਤ ਕੌਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਲਿਆ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਉਕਤ ਦੋਸ਼ੀ ਨਸ਼ਾ ਵੇਚਦਾ ਸੀ ਜਲਦ ਹੀ ਪੁਲਿਸ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ ਤਾਂ ਜੋ ਮੁਲਜ਼ਮਾਂ ਦੇ ਸਬੰਧਾਂ ਦਾ ਪਤਾ ਲੱਗ ਸਕੇ।
ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…























