ਫਰੀਦਕੋਟ ਕੇਂਦਰੀ ਜੇਲ੍ਹ ਵਿੱਚ ਬੰਦ ਆਪਣੇ ਪਤੀ ਨੂੰ ਮਿਲਣ ਆਈਆਂ ਦੋ ਮਹਿਲਾਵਾਂ ਨੂੰ ਜੇਲ੍ਹ ਸਟਾਫ ਨੇ ਚੈਕਿੰਗ ਦੌਰਾਨ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਨੇ ਮੁਲਜ਼ਮ ਮਹਿਲਾਵਾਂ ਕੋਲੋਂ ਨ.ਸ਼ਾ ਅਤੇ ਇੱਕ ਸਮਾਰਟ ਫ਼ੋਨ ਬਰਾਮਦ ਕੀਤਾ ਹੈ । ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਮਹਿਲਾਵਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਫਰੀਦਕੋਟ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜੇਲ੍ਹ ਪ੍ਰਸ਼ਾਸਨ ਵੱਲੋਂ ਫਰੀਦਕੋਟ ਸਿਟੀ ਥਾਣੇ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਪ੍ਰੀਤੀ ਪਤਨੀ ਸਤੀਸ਼ ਕੁਮਾਰ ਅਤੇ ਸਿਮਰਨ ਕੌਰ ਪਤਨੀ ਪ੍ਰਦੀਪ ਸਿੰਘ ਵਾਸੀ ਕੱਚਾ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ 16 ਸਤੰਬਰ ਨੂੰ ਫਰੀਦਕੋਟ ਜੇਲ੍ਹ ਵਿੱਚ ਬੰਦ ਆਪਣੇ-ਆਪਣੇ ਪਤੀ ਨੂੰ ਮਿਲਣ ਲਈ ਆਈਆਂ ਸਨ।
ਇਹ ਵੀ ਪੜ੍ਹੋ: ਪੰਜਾਬ ‘ਚ ਮਿਲੇਗੀ ਗਰਮੀ ਤੋਂ ਰਾਹਤ, ਅਗਲੇ ਕਈ ਦਿਨਾਂ ਤੱਕ ਪਏਗਾ ਮੀਂਹ, ਅਲਰਟ ਜਾਰੀ
ਪਰ ਮੁਲਾਕਾਤ ਤੋਂ ਪਹਿਲਾਂ ਜਦੋਂ ਜੇਲ੍ਹ ਸਟਾਫ਼ ਵੱਲੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਮਹਿਲਾਵਾਂ ਕੋਲੋਂ ਨ.ਸ਼ਾ ਅਤੇ ਇੱਕ ਸਮਾਰਟ ਫ਼ੋਨ ਬਰਾਮਦ ਹੋਇਆ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮਹਿਲਾਵਾਂ ਜੇਲ੍ਹ ਵਿੱਚ ਬੰਦ ਵਿਸ਼ਾਲ ਸਿੰਘ ਨਾਮਕ ਵਿਅਕਤੀ ਲਈ ਨ.ਸ਼ਾ ਲੈ ਕੇ ਆਈਆਂ ਸਨ। ਇਸ ਸਬੰਧੀ ਫਰੀਦਕੋਟ ਸਿਟੀ ਥਾਣੇ ਦੇ ਏ.ਐਸ.ਆਈ ਹਰਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਦੋਵੇਂ ਮਹਿਲਾਵਾਂ ਅਤੇ ਹਵਾਲਾਤੀ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਦੋਸ਼ੀ ਮਹਿਲਾਵਾਂ ਨੂੰ ਗ੍ਰਿਫ਼ਤਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: