ਪੱਛਮੀ ਬੰਗਾਲ ਦੇ ਸ਼ਾਂਤੀਨਿਕੇਤਨ ਨੂੰ UNESCO ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਸ਼ਾਂਤੀਨਿਕੇਤਨ ਵਿੱਚ ਹੀ ਕਵੀ ਰਬਿੰਦਰਨਾਥ ਟੈਗੋਰ ਨੇ ਇਕ ਸਦੀ ਪਹਿਲਾਂ ਵਿਸ਼ਵ-ਭਾਰਤੀ ਦੀ ਸਥਾਪਨਾ ਕੀਤੀ ਸੀ। UNESCO ਨੇ ਐਤਵਾਰ ਨੂੰ ਸੋਸ਼ਲ ਮੀਡੀਆ ਐਕਸ ‘ਤੇ ਇੱਕ ਪੋਸਟ ਵਿੱਚ ਇਹ ਐਲਾਨ ਕੀਤਾ।
UNESCO ਨੇ ਕਿਹਾ ਕਿ ਸ਼ਾਂਤੀਨਿਕੇਤਨ UNESCO ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਿਲ, ਭਾਰਤ ਨੂੰ ਵਧਾਈ। ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਸਥਿਤ ਇਸ ਸੱਭਿਆਚਾਰਕ ਸਥਾਨ ਨੂੰ ਯੂਨੈਸਕੋ ਦੀ ਵਿਰਾਸਤੀ ਸੂਚੀ ਵਿੱਚ ਸ਼ਾਮਲ ਕਰਨ ਲਈ ਲੰਬੇ ਸਮੇਂ ਤੋਂ ਯਤਨ ਕਰ ਰਿਹਾ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੇ ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤੀ ਥਾਵਾਂ ਦੀ ਸੂਚੀ ਵਿੱਚ ਸ਼ਾਮਿਲ ਕੀਤੇ ਜਾਣ ‘ਤੇ ਖੁਸ਼ੀ ਜਤਾਈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਗੁਰੂਦੇਵ ਰਬਿੰਦਰਨਾਥ ਟੈਗੋਰ ਦੇ ਦ੍ਰਿਸ਼ਟੀਕੋਣ ਅਤੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਪ੍ਰਤੀਕ ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਸਾਰੇ ਭਾਰਤੀਆਂ ਲਈ ਮਾਣ ਵਾਲਾ ਪਲ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਮੀਂਹ ਨੇ ਦਿੱਤੀ ਦਸਤਕ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ
ਉਥੇ ਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਾਂਤੀਨਿਕੇਤਨ ਨੂੰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਿਲ ਕੀਤੇ ਜਾਣ ‘ਤੇ ਬੇਹੱਦ ਖੁਸ਼ੀ ਜਤਾਈ । ਸਪੇਨ ਦੇ ਦੌਰੇ ‘ਤੇ ਗਈ ਮਮਤਾ ਨੇ ਸੋਸ਼ਲ ਮੀਡੀਆ ਐਕਸ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਖੁਸ਼ੀ ਅਤੇ ਮਾਣ ਹੈ ਕਿ ਗੁਰੂਦੇਵ ਰਬਿੰਦਰਨਾਥ ਟੈਗੋਰ ਦਾ ਸ਼ਹਿਰ-ਸਾਡਾ ਸ਼ਾਂਤੀਨਿਕੇਤਨ ਹੁਣ ਆਖਿਰਕਾਰ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਿਲ ਹੋ ਗਿਆ ਹੈ। ਵਿਸ਼ਵ ਬੰਗਲਾ ਦੇ ਗੌਰਵ ਸ਼ਾਂਤੀਨਿਕੇਤਨ ਗੁਰੂਦੇਵ ਵੱਲੋਂ ਤਿਆਰ ਕੀਤਾ ਗਿਆ ਸੀ ਅਤੇ ਬੰਗਾਲ ਦੇ ਲੋਕਾਂ ਨੇ ਪੀੜ੍ਹੀਆਂ ਤੋਂ ਇਸ ਵਿੱਚ ਯੋਗਦਾਨ ਪਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: