ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪਟਿਆਲਾ ਦੇ ਨਾਭਾ ਨਗਰ ਕੌਂਸ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਜੂਨੀਅਰ ਇੰਜੀਨੀਅਰ ਦੀ ਪਛਾਣ ਅਜੈ ਕੁਮਾਰ ਵਜੋਂ ਹੋਈ ਹੈ। ਵਿਜੀਲੈਂਸ ਨੇ ਜੂਨੀਅਰ ਇੰਜੀਨੀਅਰ ਖਿਲਾਫ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੇ.ਈ ਨਾਭਾ ਸ਼ਹਿਰ ਵਿੱਚ ਉਸਦੀ ਦੁਕਾਨ ਦੀ ਸੀ.ਐਲ.ਯੂ (ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ) ਦੀ ਫਾਈਲ ਦੀ ਕਾਰਵਾਈ ਕਰਨ ਲਈ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ : ਕੈਨੇਡਾ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਜਾਰੀ, ਭਾਰਤ ਦੇ ਇਨ੍ਹਾਂ ਇਲਾਕਿਆਂ ‘ਚ ਨਾ ਜਾਣ ਦੀ ਦਿੱਤੀ ਸਲਾਹ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਉਕਤ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ‘ਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ‘ਚ ਭ੍ਰਿਸ਼ਟਾਚਾਰ ਐਕਟ ਤਹਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish