ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਸੰਸਦ ਮੈਂਬਰ ਰਾਘਵ ਚੱਢਾ 24 ਸਤੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ । ਵਿਆਹ ਦੀਆਂ ਰਸਮਾਂ ਸ਼ੁਰੂ ਹੋ ਚੁੱਕੀਆਂ ਹਨ। ਉਦੈਪੁਰ ਦੇ ਲੀਲਾ ਪੈਲੇਸ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ । ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਅੱਜ ਉਦੈਪੁਰ ਪਹੁੰਚ ਰਹੇ ਹਨ । ਹਰਿਆਣਾ ਦੇ ਅੰਬਾਲਾ ਕੈਂਟ ਵਿੱਚ ਰਹਿਣ ਵਾਲੀ ਪਰਿਣੀਤੀ ਚੋਪੜਾ ਦੇ ਪਿਤਾ ਪਵਨ ਚੋਪੜਾ ਅਤੇ ਮਾਂ ਰੀਨਾ ਚੋਪੜਾ ਵੀ ਵਿਆਹ ਦੀਆਂ ਰਸਮਾਂ ਪੂਰੀਆਂ ਕਰਨ ਲਈ ਉਦੈਪੁਰ ਪਹੁੰਚ ਚੁੱਕੇ ਹਨ। ਪ੍ਰਿਯੰਕਾ ਚੋਪੜਾ ਵੀ ਆਪਣੀ ਛੋਟੀ ਭੈਣ ਦੇ ਵਿਆਹ ਵਿੱਚ ਸ਼ਾਮਿਲ ਹੋਣ ਲਈ ਅਮਰੀਕਾ ਤੋਂ ਆ ਰਹੀ ਹੈ।
ਵਿਆਹ ਸਮਾਗਮ ਵਿੱਚ ਪਰਿਵਾਰ ਤੇ ਕਰੀਬੀ ਦੋਸਤਾਂ ਸਣੇ ਬਹੁਤ ਘੱਟ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਵਿਆਹ ਵਿੱਚ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਵਿਆਹ ਵਿੱਚ ਜਿਨ੍ਹਾਂ ਰਿਸ਼ਤੇਦਾਰਾਂ ਨੂੰ ਸੱਦਾ ਨਹੀਂ ਦਿੱਤਾ ਜਾ ਸਕਿਆ, ਉਨ੍ਹਾਂ ਨੂੰ ਰਿਸੈਪਸ਼ਨ ਪਾਰਟੀ ਵਿੱਚ ਬੁਲਾਇਆ ਜਾਵੇਗਾ।
ਇਹ ਵੀ ਪੜ੍ਹੋ: ਸਾਈਬਰ ਠੱਗੀ ਤੋਂ ਬਚਾਉਣਗੇ ਬੋਲਣ ਵਾਲੇ ‘ਗਣਪਤੀ ਬੱਪਾ’! ਪ੍ਰਸ਼ਾਦ ‘ਚ ਮਿਲਣਗੇ ਤੋਂ ਬਚਾਅ ਦੇ ਟਿਪਸ
ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦਾ ਜਨਮ 22 ਅਕਤੂਬਰ 1988 ਨੂੰ ਅੰਬਾਲਾ ਵਿੱਚ ਹੋਇਆ। ਉਨ੍ਹਾਂ ਦੀ ਸ਼ੁਰੂਆਤੀ ਪੜ੍ਹਾਈ ਵੀ ਕਾਨਵੈਂਟ ਆਫ਼ ਜੀਸਸ ਐਂਡ ਮੈਰੀ ਤੋਂ ਹੋਈ ਸੀ। 17 ਸਾਲ ਦੀ ਉਮਰ ਵਿੱਚ ਪਰਿਣੀਤੀ ਲੰਡਨ ਚਲੀ ਗਈ। ਜਿੱਥੇ ਉਨ੍ਹਾਂ ਨੇ ਮੈਨਚੇਸਟਰ ਬਿਜਨਸ ਸਕੂਲ ਤੋਂ ਬਿਜਨੇਸ ਤੇ ਇਕਨਾਮਿਕਸ ਵਿੱਚ ਆਨਰਸ ਦੀ ਡਿਗਰੀ ਹਾਸਿਲ ਕੀਤੀ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish