ਪੰਜਾਬ ਵਿਚ ਦੀਵਾਲੀ ਨੇੜੇ ਪਰਾਲੀ ਸਾੜਨ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਸੂਬਾ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਅਜਿਹਾ ਹੀ ਇਕ ਨਿਵੇਕਲੀ ਪਹਿਲ ਫਾਜ਼ਿਲਕਾ ਦੇ ਡੀਸੀ ਡਾ. ਸੇਨੂ ਦੁੱਗਲ ਵਲੋਂ ਕੀਤੀ ਗਈ ਹੈ।
ਹੁਕਮ ਜਾਰੀ ਕਰਦਿਆਂ ਡੀਸੀ ਡਾ. ਸੇਨੂ ਦੁੱਗਲ ਨੇ ਕਿਹਾ ਕਿ ਅ.ਸਲਾ ਲਾਇਸੈਂਸ ਧਾਰਕ ਵੱਲੋ ਪਰਾਲੀ ਨੂੰ ਅੱਗ ਲਾਉਣ ‘ਤੇ ਉਨ੍ਹਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ ਉਥੇ ਹੀ ਇਸ ਨਾਲ ਸਾਡੀਆਂ ਜ਼ਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਡਾਕਟਰ ਸੇਨੂੰ ਦੁੱਗਲ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ : ਭਾਰਤ ‘ਚ ਅੱਜ ਤੋਂ ਸ਼ੁਰੂ ਹੋਈ iPhone 15 ਦੀ ਵਿਕਰੀ, ਖਰੀਦਣ ਲਈ ਸਟੋਰ ‘ਤੇ ਲੱਗੀਆਂ ਲੰਬੀਆਂ ਲਾਈਨਾਂ
ਜ਼ਿਲ੍ਹਾ ਮੈਜਿਸਟੇ੍ਰਟ ਨੇ ਅਪੀਲ ਕੀਤੀ ਹੈ ਇਸ ਲਈ ਇਸ ਵਾਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਕ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਵੇ। ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪਿੰਡ ਲਈ ਨੋਡਲ ਅਫ਼ਸਰ ਦੀ ਅਗਵਾਈ ਵਿਚ ਟੀਮਾਂ ਪਹਿਲਾਂ ਹੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish