ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ ਰੱਦ ਹੋ ਗਿਆ ਹੈ। ਦੱਸ ਦੇਈਏ ਕਿ ਸ਼ਾਹ 26 ਸਤੰਬਰ ਨੂੰ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਆਉਣ ਵਾਲੇ ਸਨ। ਇਥੇ ਉਨ੍ਹਾਂ ਨੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ ਪਰ ਹੁਣ ਇਹ ਦੌਰਾ ਰੱਦ ਹੋ ਗਿਆ ਹੈ।
ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜਿਸ ਥਾਂ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਉਣਾ ਸੀ, ਉਥੇ ਸੁਰੱਖਿਆ ਪ੍ਰਬੰਧ ਕਰਨ ਤੋਂ ਇਲਾਵਾ ਹੋਰ ਤਿਆਰੀਆਂ ਵੀ ਕਰ ਲਈਆਂ ਗਈਆਂ ਸਨ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 2 ਵਾਰ ਅੱਗੇ ਵੀ ਪੀਜੀਆਈ ਦਾ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਰੱਦ ਹੋ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish























