ਨਵਾਂਸ਼ਹਿਰ ਵਿਚ ਪੁੱਤ ਨੇ ਪਿਓ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਮੁਲਜ਼ਮ ਸ਼ਰਾਬ ਦੇ ਨਸ਼ੇ ਵਿਚ ਸੀ ਤੇ ਪਿਓ ਕੋਲੋਂ ਪੈਸੇ ਮੰਗ ਰਿਹਾ ਸੀ। ਪੈਸੇ ਦੇਣ ਤੋਂ ਮਨ੍ਹਾ ਕਰਨ ‘ਤੇ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਖਿਲਾਫ ਹੱਤਿਆ ਦਾ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ। ਕੋਰਟ ਵਿਚ ਪੇਸ਼ ਕਰਨ ਦੇ ਬਾਅਦ ਇਕ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ। ਪੁਲਿਸ ਨੇ ਲਾਸ਼ਨੂੰ ਪੋਸਟਮਾਰਟਮ ਦੇ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।
ਜਾਣਕਾਰੀ ਮੁਤਾਬਕ ਪਿੰਡ ਸਲੋਹ ਵਾਸੀ ਮ੍ਰਿਤਕ ਸੁਰਿੰਦਰ ਕੁਮਾਰ (62) ਦੇ ਇਕੌਲਤਾ ਪੁੱਤਰ 40 ਸਾਲਾ ਬਲਰਾਜ ਉਰਫ ਸੋਨੂੰ ਹੈ। ਮ੍ਰਿਤਕ ਦੀ ਧੀ ਮੋਨਿਕਾ ਨੇ ਦੱਸਿਆ ਕਿਉਸ ਦੇ ਪਿਤਾ ਨਵਾਂਸ਼ਹਿਰ ਵਿਚ ਵਕੀਲ ਕੋਲ ਮੁਨਸ਼ੀ ਦਾ ਕੰਮ ਕਰਦਾ ਸੀ। ਮੁਲਜ਼ਮ ਪੁੱਤ ਦੀਆਂ ਦੋ ਭੈਣਾਂ ਤੇ ਇਕ ਭਰਾ ਹੈ ਤੇ ਮਾਂ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਭਰਾ ਵਿਆਹੁਤਾ ਸੀ, ਉਸ ਦੀ 4 ਸਾਲ ਦੀ ਧੀ ਹੈ ਤੇ ਪਤਨੀ ਨੇ ਜ਼ਿਆਦਾ ਸ਼ਰਾਬ ਪੀਣ ਕਾਰਨ ਉਸ ਨੂੰ ਤਲਾਕ ਦੇ ਦਿੱਤਾ ਸੀ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ‘ਚ 4,000 ਰੁ. ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ
ਪੁਲਿਸ ਨੇ ਮ੍ਰਿਤਕ ਦੇ ਬੇਟੇ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ। ਡੀਐੱਸਪੀ ਨੇ ਦੱਸਿਆ ਕਿ ਕੱਲ੍ਹ ਸ਼ਾਮ ਨੂੰ ਸਿਟੀ ਪੁਲਿਸ ਨੂੰ ਸੂਚਨਾ ਮਿਲੀਸੀ ਕਿ ਪਿੰਡ ਸਲੋਹ ਵਿਚ ਇਕ ਨੌਜਵਾਨ ਨੇ ਸ਼ਰਾਬ ਦੇ ਨਸ਼ੇ ਵਿਚ ਪਿਤਾ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਨੇ ਮ੍ਰਿਤਕ ਦੇ ਬੇਟੇ ਬਲਰਾਜ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ। ਬਲਰਾਜ ਸ਼ਰਾਬ ਪੀਣ ਦਾ ਆਦੀ ਹੈ।ਉਹ ਅਕਸਰ ਨਸ਼ੇ ਵਿਚ ਰਹਿੰਦਾ ਸੀ। ਬਲਰਾਜ ਆਪਣੇ ਪਿਤਾ ਤੋਂ ਪੈਸੇ ਮੰਗ ਰਿਹਾ ਸੀ। ਪੈਸੇ ਨਾ ਮਿਲਣ ‘ਤੇ ਪਿਤਾ ਨੂੰ ਡੰਡੇ ਨਾਲ ਮਾਰਿਆ ਜਿਸ ਨਾਲ ਪਿਤਾ ਦੀ ਜਾਨ ਚਲੀ ਗਈ।