ਸੈਂਟਰਲ ਜੇਲ੍ਹ ਵਿਚ ਨਸ਼ਾ ਤਸਕਰੀ ਦੀ ਸਜ਼ਾ ਕੱਟ ਰਹੇ ਕੈਦੀ ‘ਤੇ ਬੈਰਕ ਦੇ ਅੰਦਰ 8 ਹਵਾਲਾਤੀਆਂ ਨੇ ਹਮਲਾ ਕਰ ਦਿੱਤਾ। ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਹੈ।
ਜ਼ਖਮੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ NDPS ਐਕਟ ਤਹਿਤ ਸੈਂਟਰਲ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੈ। ਉਹ ਬੈਰਕ ਨੰਬਰ 6 ਵਿਚ ਬੰਦ ਸੀ। ਬੀਤੀ ਸਵੇਰੇ 11 ਵਜੇ ਲਗਭਗ ਬਠਿੰਡਾ ਵਾਸੀ ਹਵਾਲਾਤੀ ਲਵਪ੍ਰੀਤ ਸਿੰਘ, ਸ੍ਰੀ ਮੁਕਤਸਰ ਵਾਸੀ ਹਵਾਲਾਤੀ ਬਲਜੀਤ ਸਿੰਘ, ਫਰੀਦਕੋਟ ਵਾਸੀ ਹਵਾਲਾਤੀ ਪਵਨਦੀਪ ਸਿੰਘ ਤੇ ਚਾਰ ਤੋਂ ਪੰਜ ਅਣਪਛਾਤੇ ਮੁਲਜ਼ਮ ਉਸਦੀ ਬੈਰਕ ਵਿਚ ਵੜ ਗਏ। ਉਨ੍ਹਾਂ ਦੇ ਹੱਥਾਂ ਵਿਚ ਪੱਤੀ ਤੇ ਕਟਰ ਸੀ। ਆਉਂਦੇ ਹੀ ਉਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਜਦੋਂ ਬਚਾਅ ਵਿਚ ਉਸ ਨੇ ਸ਼ੋਰ ਮਚਾਇਆ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਅਦਾਕਾਰਾ ਵਹੀਦਾ ਰਹਿਮਾਨ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਐਵਾਰਡ, ਅਨੁਰਾਗ ਠਾਕੁਰ ਨੇ ਦਿੱਤੀ ਜਾਣਕਾਰੀ
ਸਿਟੀ ਥਾਣੇ ਦੇ ਏਐੱਸਆਈ ਰਾਜ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨ ਦੇ ਆਧਾਰ ‘ਤੇ 3 ਮੁਲਜ਼ਮਾਂ ਨੂੰ ਨਾਮਜ਼ਦ ਤੇ 5 ਅਣਪਛਾਤਿਆਂ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ। ਸਾਰੇ ਮੁਲਜ਼ਮ ਪਹਿਲਾਂ ਤੋਂ ਹੀ ਜੇਲ੍ਹ ਵਿਚ ਬੰਦ ਹਨ, ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: