ਉੱਤਰੀ ਜ਼ੋਨਲ ਕੌਂਸਲ (NZC) ਦੀ 31ਵੀਂ ਮੀਟਿੰਗ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਗਈ ਹੈ। ਬੈਠਕ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਮੀਟਿੰਗ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਵੀ ਸ਼ਾਮਲ ਹੋ ਰਹੇ ਹਨ।
ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬਕਾਇਆ RDF ਦਾ ਮੁੱਦਾ ਉਠਾਇਆ। CM ਮਾਨ ਨੇ ਕਿਹਾ ਕਿ ਇਹ ਮੁੱਦਾ ਮੇਰੇ ਦਿਲ ਦੇ ਸਭ ਤੋਂ ਨੇੜੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਲਗਾਤਾਰ ਕਰਜ਼ੇ ਦੇ ਬੋਝ ਹੇਠ ਦੱਬੀ ਹੋਈ ਹੈ ਪਰ ਕੇਂਦਰ ਸਰਕਾਰ ਦੀਆਂ ਨਜ਼ਰਾਂ ਵਿੱਚ ਕਿਸਾਨ ਸਭ ਤੋਂ ਵੱਧ ਅਣਗੌਲਿਆ ਹੋਇਆ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਪ੍ਰਤੀ ਮਤਰੇਈ ਮਾਂ ਵਾਲਾ ਰਵੱਈਆ ਅਪਣਾਇਆ ਹੋਇਆ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੀ ਲੋੜ ਤੋਂ ਵੱਧ ਅਨਾਜ ਪੈਦਾ ਕੀਤਾ ਹੈ। ਅਸੀਂ ਆਪਣੀ ਜ਼ਮੀਨ ਅਤੇ ਪਾਣੀ ਦੋਵੇਂ ਹੀ ਲੁੱਟ ਲਏ ਹਨ। ਬਦਕਿਸਮਤੀ ਨਾਲ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਹੇ। FCI ਨੂੰ ਅਨਾਜ ਖਰੀਦਣ ਲਈ ਪੰਜਾਬ ਦੇ ਖਰਚੇ ਜਾਣਬੁੱਝ ਕੇ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਘਾਟਾ ਹਰ ਸਾਲ ਵਧ ਰਿਹਾ ਹੈ।
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ, ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਮਿਸ਼ਰਾ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਪੁੱਜੇ। ਸਾਰੇ ਸਵੇਰੇ ਹੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਗਏ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਸਾਰਿਆਂ ਨੂੰ ਸਨਮਾਨਿਤ ਕੀਤਾ।
ਮੀਟਿੰਗ ਵਿੱਚ ਚੰਡੀਗੜ੍ਹ ਨੂੰ ਹੀ ਪੰਜਾਬ ਦੀ ਰਾਜਧਾਨੀ ਬਣਾਉਣ ਦਾ ਮੁੱਦਾ ਵੀ ਉਠਾਇਆ ਗਿਆ। CM ਮਾਨ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਹੈ। ਚੰਡੀਗੜ੍ਹ ਦਾ ਪੰਜਾਬ ਦੀ ਰਾਜਧਾਨੀ ਵਜੋਂ ਦਰਜਾ ਬਹਾਲ ਕੀਤਾ ਜਾਵੇ ਅਤੇ ਪੰਜਾਬ ਦੀ ਚਿਰੋਕਣੀ ਮੰਗ ਪੂਰੀ ਕੀਤੀ ਜਾਵੇ।
ਇਹ ਵੀ ਪੜ੍ਹੋ : ਮਾਨਸਾ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ.ਤ, ਘਰ ਦਾ ਇਕਲੌਤਾ ਪੁੱਤਰ ਸੀ ਮ੍ਰਿ.ਤਕ
ਮੀਟਿੰਗ ਵਿੱਚ ਹਰਿਆਣਾ ਨੇ ਪੀਯੂ ਤੋਂ ਆਪਣੇ ਕਾਲਜਾਂ ਨੂੰ ਮਾਨਤਾ ਦੇਣ ਦਾ ਮੁੱਦਾ ਉਠਾਇਆ, ਜਿਸ ਨੂੰ ਮੁੱਖ ਮੰਤਰੀ ਮਾਨ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ। ਹਰਿਆਣਾ ਨੇ 50 ਸਾਲ ਤੱਕ ਕੋਈ ਮਾਨਤਾ ਨਹੀਂ ਲਈ, ਹੁਣ ਹਾਲਾਤ ਬਦਲ ਗਏ ਕਿ ਮਾਨਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੇਰੀ ਅਪੀਲ ਹੈ ਕਿ ਇਸ ਮਸਲੇ ਨੂੰ ਅੱਗੇ ਲਈ ਵੀ ਖ਼ਤਮ ਸਮਝਿਆ ਜਾਏ। NJDC ਦੀ ਮੀਟਿੰਗ ਦੇ ਏਜੰਡੇ ਤੋਂਇਸ ਨੀ ਹਟਾ ਦਿੱਤਾ ਜਾਏ।
ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਵਿੱਤੀ ਘਾਟੇ ਨੂੰ ਦੂਰ ਕੀਤਾ। ਅਸੀਂ ਗ੍ਰਾਂਟ-ਇਨ-ਐਡ ਨੂੰ ਵਧਾ ਕੇ 94.13 ਕਰੋੜ ਰੁਪਏ ਕਰ ਦਿੱਤਾ। ਯੂਨੀਵਰਸਿਟੀ ਵਿੱਚ ਨਵੇਂ ਹੋਸਟਲ ਲਈ ਅਸੀਂ ਫੰਡ ਜੀਰਾ ਕੀਤਾ। ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੀ ਯੂਜੀਸੀ ਪੇ-ਸਕੇਲ ਦਾ ਫੰਡ ਜਾਰੀ ਕਰੇ।
ਵੀਡੀਓ ਲਈ ਕਲਿੱਕ ਕਰੋ -: