ਕਪੂਰਥਲਾ ਮਾਡਰਨ ਜੇਲ੍ਹ ਵਿੱਚ ਮੋਬਾਈਲਾਂ ਦੀ ਵਰਤੋਂ ਨੂੰ ਰੋਕਣ ਲਈ ਸਰਚ ਅਭਿਆਨ ਚਲਾਇਆ ਗਿਆ। ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਵੱਖ-ਵੱਖ ਬੈਰਕਾਂ ਵਿੱਚ ਬੰਦ ਮੁਲਜ਼ਮਾਂ ਕੋਲੋਂ 3 ਮੋਬਾਈਲ, 2 ਸਿਮ ਕਾਰਡ ਅਤੇ 3 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਬਾਅਦ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ‘ਚ 2 FIR ਦਰਜ ਕਰ ਲਈ ਗਈ ਹੈ।
ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਮਲਜੀਤ ਨੇ ਦੱਸਿਆ ਕਿ ਜੇਲ੍ਹ ਦੀ ਸੁਰੱਖਿਆ ਟੀਮ ਅਤੇ CRP ਦੇ ਜਵਾਨਾਂ ਨੇ ਬੈਰਕਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਪੁਲਿਸ ਨੂੰ 2 ਮੋਬਾਈਲ ਬਿਨਾਂ ਟੱਚ, 2 ਬੈਟਰੀਆਂ ਅਤੇ ਇੱਕ ਸਿਮ ਕਾਰਡ ਲਾਵਾਰਿਸ ਮਿਲਿਆ। ਜਿਸ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Asian Games 2023: ਘੋੜ ਸਵਾਰੀ ‘ਚ ਭਾਰਤ ਨੇ ਰਚਿਆ ਇਤਿਹਾਸ, 41 ਸਾਲਾਂ ਬਾਅਦ ਜਿੱਤਿਆ ਸੋਨ ਤਗਮਾ
ਥਾਣਾ ਕੋਤਵਾਲੀ ਵਿਖੇ ਸਹਾਇਕ ਸੁਪਰਡੈਂਟ ਵਿਕਰਮ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਚੈਕਿੰਗ ਦੌਰਾਨ ਪੁਲਿਸ ਨੇ ਮੁਲਜ਼ਮ ਪਰਗਟ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਖਾਲੜਾ ਤਰਨਤਾਰਨ ਕੋਲੋਂ ਬੈਟਰੀ ਅਤੇ ਸਿਮ ਸਮੇਤ ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈ। ਜਿਸ ਦੇ ਖਿਲਾਫ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਉਕਤ ਮੁਲਜ਼ਮ NDPS ਐਕਟ ਤਹਿਤ ਸਜ਼ਾ ਕੱਟ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: