ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ‘ਤੇ ਕੀਤੇ ਅਣਮਨੁੱਖੀ ਤਸ਼ੱਦਦ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 29 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਬਾਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਅੱਗੇ 7 ਮੰਗਾਂ ਰੱਖੀਆਂ ਹਨ ਅਤੇ ਉਨ੍ਹਾਂ ਦੀ ਪੂਰਤੀ ਹੋਣ ਤੱਕ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਹੈ। ਇਸ ਦੇ ਨਾਲ ਹੀ ਭਾਜਪਾ ਦੇ ਲੀਗਲ ਸੈੱਲ ਦੇ ਕਨਵੀਨਰ ਐਨ ਕੇ ਵਰਮਾ ਨੇ ਵੀ ਪੁਲੀਸ ਮੁਲਾਜ਼ਮਾਂ ’ਤੇ ਐਡਵੋਕੇਟ ਵਰਿੰਦਰ ਸਿੰਘ ਦੇ ਕੱਪੜੇ ਉਤਾਰ ਕੇ ਉਸ ਦੀ ਵੀਡੀਓ ਬਣਾਉਣ ਦਾ ਦੋਸ਼ ਲਾਇਆ ਹੈ। ਇਲਜ਼ਾਮ ਹਨ ਕਿ ਵਕੀਲ ਨੂੰ ਇਹ ਵੀ ਧਮਕੀ ਦਿੱਤੀ ਗਈ ਸੀ ਕਿ ਜੇਕਰ ਉਸ ਨੇ ਅਦਾਲਤ ਵਿੱਚ ਮੂੰਹ ਖੋਲ੍ਹਿਆ ਤਾਂ ਉਹ ਇਹ ਵੀਡੀਓ ਵਾਇਰਲ ਕਰ ਦੇਵੇਗਾ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .