ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵਿਨੀਪੈਗ ’ਚ ਕਾਰ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਵਿੰਦਰ ਸਿੰਘ (24) ਵਾਸੀ ਕਸਬਾ ਬੰਡਾਲਾ, ਅੰਮ੍ਰਿਤਸਰ ਵੱਜੋਂ ਹੋਈ ਹੈ। ਅਰਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅਰਵਿੰਦਰ ਸਿੰਘ ਵੀਹ ਸਾਲ ਦੀ ਉਮਰ ਵਿਚ ਹੀ ਕੈਨੇਡਾ ਚਲਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਤੜਕਸਾਰ NIA ਦੀ ਵੱਡੀ ਕਾਰਵਾਈ, ਟੀਮ ਨੇ 30 ਥਾਵਾਂ ‘ਤੇ ਕੀਤੀ ਛਾਪੇਮਾਰੀ
ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਕੈਨੇਡਾ ਦੇ ਸਮੇਂ ਅਨੁਸਾਰ ਲਗਭਗ ਸਾਢੇ ਗਿਆਰਾਂ ਵਜੇ ਇੰਕਸਟਰ ਬੁਲੇਵਾਰਡ ਕਿੰਗ ਐਡਵਰਡ ਸਟਰੀਟ ’ਤੇ ਸੜਕ ਹਾਦਸਾ ਵਾਪਰਿਆ ਸੀ। ਹਾਦਸੇ ਤੋਂ ਬਾਅਦ ਅਰਵਿੰਦਰ ਦੀ ਮੌਕੇ ’ਤੇ ਮੌਤ ਗਈ। ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਦੇ ਯਤਨ ਕੀਤੇ ਜਾ ਰਹੇ ਅਤੇ ਅੰਤਿਮ ਸੰਸਕਾਰ ਪਿੰਡ ਵਿਚ ਹੀ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish























