ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜੇ ਪਿੰਡ ਪੱਡਾ ਦੇ 35 ਸਾਲਾਂ ਨੌਜਵਾਨ ਸ਼ੋਕਤ ਮਸੀਹ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਆਉਣ ਨਾਲ ਮੌਤ ਹੋ ਗਈ। ਕਰੰਟ ਲੱਗਣ ਤੋਂ ਬਾਅਦ ਪਰਿਵਾਰ ਮੈਂਬਰਾਂ ਨੇ ਨੌਜਵਾਨ ਨੂੰ ਮਿੱਟੀ ਚ ਦੱਬਿਆ ਪਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ ਪਤਨੀ ਅਤੇ ਬਜ਼ੁਰਗ ਮਾਤਾ ਪਿਤਾ ਨੂੰ ਛੱਡ ਗਿਆ ਹੈ। ਉਧਰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮਾਮਲੇ ਸੰਬਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸੋਕਤ ਮਸੀਹ ਦੇ ਪਿਤਾ ਲੱਖਾਂ ਮਸੀਹ ਅਤੇ ਉਸ ਦੇ ਨਾਲ ਕੰਮ ਕਰਦੇ ਨੌਜਵਾਨਾਂ ਨੇ ਦੱਸਿਆ ਉਹ ਰੋਜਾਨਾ ਦੀ ਮਿਹਨਤ ਮਜਦੂਰੀ ਕਰਨ ਲਈ ਘਰੋਂ ਨਿਕਲਿਆ ਸੀ। ਉਹ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਕਾਹਲਾਵਾਲੀ ਵਿਖੇ ਬਣ ਰਹੇ ਨੈਸ਼ਨਲ ਹਾਈਵੇ ਵਿੱਚ ਆਈਆਂ ਦੁਕਾਨਾ ਦਾ ਲੈਂਟਰ ਤੋੜ ਰਿਹਾ ਸੀ ਤਾਂ ਅਚਾਨਕ ਲੈਂਟਰ ਦਾ ਸਰਿਆ ਉੱਪਰੋਂ ਲੰਘ ਰਹੀਆਂ ਹਾਈਵੋਲਟੇਜ ਤਾਰਾਂ ਨਾਲ ਜਾ ਲੱਗਾ ਅਤੇ ਨੌਜਵਾਨ ਇੰਨਾ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਉਹ ਬੇਹੋਸ਼ ਹੋ ਗਿਆ।
ਇਹ ਵੀ ਪੜ੍ਹੋ : ਨੇਪਾਲ ਦੇ ਬੱਲੇਬਾਜ਼ਾਂ ਨੇ ਰਚਿਆ ਇਤਿਹਾਸ, ਟੀ-20 ‘ਚ 120 ਗੇਂਦਾਂ ‘ਤੇ ਬਣਾਈਆਂ 314 ਦੌੜਾਂ
ਉਸ ਦੇ ਨਾਲ ਕੰਮ ਕਰਦੇ ਨੌਜਵਾਨਾਂ ਨੇ ਦੱਸਿਆ ਕਿ ਉਸ ਨੂੰ ਤੁਰੰਤ ਮਿੱਟੀ ਵਿੱਚ ਦੱਬਿਆ ਪਰ ਉਸ ਦੀ ਹਾਲਤ ਨਾਜਕ ਹੁੰਦੀ ਦੇਖ ਉਸ ਨੂੰ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸਤ ਕਰ ਦਿੱਤਾ। ਪਰਿਵਾਰਕ ਮੈਂਬਰਾਂ ਵਲੋਂ ਦੋਸ਼ ਲਗਾਇਆ ਗਿਆ ਹੈ ਕਿ ਦੁਕਾਨਦਾਰ ਵੱਲੋਂ ਇਹ ਜਾਣਦੇ ਹੋਏ ਵੀ ਕਿ ਦੁਕਾਨ ਦੇ ਉਪਰ ਹਾਈ ਵੋਲਟੇਜ ਤਾਰਾਂ ਲੰਘ ਰਹੀਆ ਹਨ ਪਾਵਰ ਕਾਰਪੋਰੇਸ਼ਨ ਨੂੰ ਸੂਚਿਤ ਨਹੀਂ ਕੀਤਾ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਦੁਕਾਨਾਂ ਦੇ ਮਾਲਕ ਉਪਰ ਸਖ਼ਤ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: