ਮੁਹਾਲੀ ਜ਼ਿਲ੍ਹੇ ਦੇ ਕੁਰਾਲੀ ਦੇ ਫੋਕਲ ਪੁਆਇੰਟ ‘ਤੇ ਸਥਿਤ ਇਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਕਾਫੀ ਭਿਆਨਕ ਦੱਸੀ ਜਾ ਰਹੀ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਰੀਬ 15 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਭਿਆਨਕ ਅੱਗ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਅੱਗ ਲੱਗਦੇ ਹੀ ਪੂਰੇ ਅਸਮਾਨ ਵਿੱਚ ਧੂੰਏਂ ਦੇ ਬੱਦਲ ਛਾ ਗਏ। ਹਾਦਸੇ ਦਾ ਸ਼ਿਕਾਰ ਹੋਏ ਜ਼ਖਮੀਆਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕੁਰਾਲੀ ਦੇ ਸਰਕਾਰੀ ਹਸਪਤਾਲ ਦੇ SMO ਡਾਕਟਰ ਰਾਜਿੰਦਰ ਭੂਸ਼ਨ ਦੀ ਅਗਵਾਈ ਵਾਲੀ ਡਾਕਟਰ ਦੀ ਟੀਮ ਨੇ ਪੰਜ ਜ਼ਖ਼ਮੀ ਮਹਿਲਾਵਾਂ ਨੂੰ ਚੰਡੀਗੜ੍ਹ ਹਸਪਤਾਲ ਲਈ ਰੈਫਰ ਕੀਤਾ ।
ਜ਼ਖਮੀਆਂ ਦੇ ਨਾਮ ਅੰਜੂ (35ਸਾਲ), ਸ਼ਾਮਾਂ (25ਸਾਲ), ਨੀਸ਼ਾ (27ਸਾਲ), ਜਸਮਿੰਦਰ ਕੌਰ (24ਸਾਲ) ਅਤੇ ਦਿਲਜਾਨ (42ਸਾਲ) ਵੱਜੋਂ ਹੋਈ ਹੈ। ਘਟਨਾ ‘ ਤੋਂ ਬਾਅਦ ਮੁਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਕੈਮੀਕਲ ਫੈਕਟਰੀ ਕਾਰਨ ਇੱਥੇ ਸਥਿਤੀ ਕਾਫੀ ਖਤਰਨਾਕ ਬਣ ਗਈ ਹੈ। ਨੇੜੇ ਹੀ ਹੋਰ ਫੈਕਟਰੀਆਂ ਹਨ। ਅਜਿਹੇ ‘ਚ ਜੇਕਰ ਅੱਗ ਫੈਲਦੀ ਹੈ ਤਾਂ ਇਲਾਕੇ ‘ਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ : ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਨੌਜਵਾਨ ਦੀ ਹੋਈ ਮੌ.ਤ
ਅੱਗ ਬੁਝਾਉਣ ਲਈ ਕਈ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੋ ਘੰਟੇ ਤੋਂ ਕੰਮ ਕਰ ਰਹੇ ਹਨ ਪਰ ਅੱਗ ਨਹੀਂ ਬੁਝਾਈ ਜਾ ਰਹੀ ਹੈ। ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਫੈਕਟਰੀ ‘ਚ ਕਾਫੀ ਮਾਤਰਾ ‘ਚ ਕੈਮੀਕਲ ਹੈ, ਜਿਸ ਕਾਰਨ ਅੱਗ ਫੈਲ ਰਹੀ ਹੈ। ਫਾਇਰ ਬ੍ਰਿਗੇਡ ਪਾਣੀ ਨਾਲ ਅੱਗ ਨਹੀਂ ਬੁਝਾ ਸਕੀ, ਇਸ ਲਈ ਮੁਹਾਲੀ ਤੋਂ ਵਿਸ਼ੇਸ਼ ਕੈਮੀਕਲ ਮੰਗਵਾਇਆ ਗਿਆ। ਕਰਮਚਾਰੀ ਪਾਣੀ ਵਿੱਚ ਮਿਲਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅੱਗ ਬੁਝਾਉਣ ਦੀ ਬਜਾਏ ਵਧਦੀ ਜਾ ਰਹੀ ਹੈ। ਖਰੜ ਦੇ SDM ਰਵਿੰਦਰ ਕੁਮਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: