ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ DGP ਗੌਰਵ ਯਾਦਵ ਵੱਲੋਂ ਸੂਬੇ ‘ਚ ਨਸ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ ਹੈ। ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ/ਸ਼ਹਿਰਾਂ ਵਿੱਚ ਸ਼ੱਕੀ ਪੁਰਸ਼ਾਂ ਦੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਸੇ ਤਹਿਤ ਹੀ ਜਸਪਾਲ ਸਿੰਘ DSP ਅਤੇ SI ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਕਾਰਵਾਈ ਕਰਦੇ ਹੋਏ ਕਮਰਸ਼ੀਅਲ ਮਾਤਰਾ ਦੇ ਮੁਜ਼ਲਮ ਦਾ ਘਰ ਸੀਲ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ DSP ਨੇ ਦੱਸਿਆ ਕਿ ਇੱਕ ਨਾਮੀ ਨਸ਼ਾ ਤਸਕਰ ਛਿੰਦਰਪਾਲ ਸਿੰਘ ਉਰਫ਼ ਛਿੰਦੂ ਪੁੱਤਰ ਜੀਤ ਸਿੰਘ ਜੋ ਪਿੰਡ ਸ਼ਾਮ ਖੇੜਾ ਦਾ ਵਾਸੀ ਹੈ, ਉਸ ਕੋਲੋਂ ਕਾਮਰਸ਼ੀਅਲ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲ਼ੀਆਂ ਗੋਲੀਆਂ ਬ੍ਰਾਮਦ ਹੋਈਆ ਸਨ। ਤਸਕਰ ਛਿੰਦਰਪਾਲ ਸਿੰਘ ਦੇ ਖਿਲਾਫ NDPS ਐਕਟ ਦੇ 9 ਮੁਕੱਦਮੇ ਦਰਜ਼ ਹਨ। ਉਨ੍ਹਾਂ ਦੱਸਿਆ ਕਿ ਤਸਕਰ ਦੇ ਘਰ ਦੀ ਪ੍ਰਾਪਰਟੀ ਜਿਸ ਦੀ ਕੀਮਤ 37,94367 ਰੁਪਏ ਬਣਦੀ ਹੈ ਉਸ ਦੀ ਪ੍ਰਾਪਰਟੀ ਨੂੰ ਅਟੈਚਮੈਂਟ ਲਈ 68-F NDPS ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਮੁਹਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਅੱਗ, 8 ਲੋਕ ਜ਼ਖਮੀ, ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਕਾਬੂ ਪਾਉਣ ‘ਚ ਜੁਟੀਆਂ
DSP ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish