ਝਾਰਖੰਡ ਦੇ ਪਾਕੁਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਝਾਰਖੰਡ ਦੇ ਪਾਕੁਰ ਦੇ ਇੱਕ ਨਿੱਜੀ ਸਕੂਲ ਵਿੱਚ ਬੱਚਿਆਂ ਨੂੰ ਦਿੱਤੇ ਗਏ ਰਾਤ ਦੇ ਖਾਣੇ ਵਿੱਚ ਮਰੀ ਹੋਈ ਕਿਰਲੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਖਾਣਾ ਖਾਣ ਤੋਂ ਬਾਅਦ 100 ਤੋਂ ਜ਼ਿਆਦਾ ਬੱਚੇ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਮਿਲੀ ਜਾਣਕਾਰੀ ਮੁਤਾਬਕ ਪਾਕੁੜ ਦੇ ਪਾਕੁੜੀਆ ਬਲਾਕ ਵਿੱਚ ਸਥਿਤ ਇੱਕ ਨਿੱਜੀ ਸਕੂਲ ਸਿੱਧੂ ਕਾਨੂੰ ਮੁਰਮੂ ਰਿਹਾਇਸ਼ੀ ਇੰਗਲਿਸ਼ ਸਕੂਲ ਦੇ ਖਾਣੇ ਵਿੱਚ ਇੱਕ ਛਿਪਕਲੀ ਡਿੱਗ ਗਈ ਸੀ। ਦੱਸਿਆ ਜਾਂਦਾ ਹੈ ਕਿ ਇਹੀ ਖਾਣਾ ਖਾਣ ਨਾਲ ਸਕੂਲ ਦੇ 100 ਤੋਂ ਵੱਧ ਵਿਦਿਆਰਥੀ ਬਿਮਾਰ ਹੋ ਗਏ। ਸਾਰੇ ਬੱਚਿਆਂ ਨੂੰ ਉਲਟੀਆਂ ਅਤੇ ਸਿਰ ਦਰਦ ਹੋਣ ਲੱਗਾ।
ਇਸ ਤੋਂ ਬਾਅਦ 60 ਤੋਂ ਵੱਧ ਬੱਚਿਆਂ ਨੂੰ ਤੁਰੰਤ ਪੱਛਮੀ ਬੰਗਾਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। 40 ਤੋਂ ਵੱਧ ਬੱਚਿਆਂ ਨੂੰ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸਾਰੇ ਬੱਚੇ ਖਤਰੇ ਤੋਂ ਬਾਹਰ ਹਨ। ਸਾਰਿਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਖਿਲਾਫ ਰਾਜਪਾਲ ਕੋਲ ਪਹੁੰਚੇ ਕਾਂਗਰਸੀ, ਵੜਿੰਗ ਬੋਲੇ- ‘ਅਸੀਂ ਚੁੱਪ ਨਹੀਂ ਬੈਠਾਂਗੇ’
ਇਸ ਮਾਮਲੇ ‘ਤੇ ਜ਼ਿਲ੍ਹਾ ਸਿੱਖਿਆ ਸੁਪਰਡੈਂਟ ਮੁਕੁਲ ਰਾਜ ਨੇ ਦੱਸਿਆ ਕਿ ਇਹ ਮਾਮਲਾ ਪਾਕੁੜੀਆ ਬਲਾਕ ਖੇਤਰ ‘ਚ ਪੈਂਦੇ ਪਿੰਡ ਝੜੀਆ ਦਾ ਹੈ, ਜਿੱਥੇ ਬੀਤੀ ਰਾਤ ਸਿੱਧੂ ਕਾਨੂੰ ਮੁਰਮੂ ਰਿਹਾਇਸ਼ੀ ਇੰਗਲਿਸ਼ ਸਕੂਲ ਝੜੀਆ ਪਾਕੁੜੀਆ ਪਾਕੁੜ ਦੇ ਹੋਸਟਲ ਦੇ ਬੱਚਿਆਂ ਨੂੰ ਦਿੱਤੇ ਖਾਣੇ ‘ਚ ਕਿਰਲੀ ਮਿਲੀ ਸੀ। . ਇਹ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਬੱਚਿਆਂ ਦੀ ਸਿਹਤ ਵਿਗੜ ਗਈ। ਪਰ ਫਿਲਹਾਲ ਸਾਰੇ ਬੱਚੇ ਸਿਹਤਮੰਦ ਹਨ। ਪਰ ਇੰਨੀ ਵੱਡੀ ਗਲਤੀ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: