ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਜੋਕਿ ਪਲਾਟ ਘੁਟਾਲੇ ਦੇ ਮਾਮਲੇ ‘ਚ ਭਗੌੜੇ ਹਨ, ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਹੁਣ ਗ੍ਰਿਫਤਾਰੀ ਤੋਂ ਬਚਣ ਲਈ ਮਨਪ੍ਰੀਤ ਬਾਦਲ ਨੇ ਅਦਾਲਤ ਦੀ ਸ਼ਰਣ ਲਈ ਹੈ। ਸ਼ੁੱਕਰਵਾਰ ਨੂੰ ਵਕੀਲ ਸੁਖਦੀਪ ਸਿੰਘ ਭਿੰਡਰ ਰਾਹੀਂ ਅਦਾਲਤ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਇਸ ‘ਤੇ 4 ਅਕਤੂਬਰ ਨੂੰ ਸੁਣਵਾਈ ਕਰੇਗੀ। ਵੀਰਵਾਰ ਨੂੰ ਵਿਜੀਲੈਂਸ ਨੇ ਮਨਪ੍ਰੀਤ ਦੇ ਕਰੀਬੀ ਇਕ ਪ੍ਰਾਪਰਟੀ ਡੀਲਰ ਤੋਂ ਵੀ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ ਵਿਜੀਲੈਂਸ ਨੂੰ ਮਨਪ੍ਰੀਤ ਦੇ ਦਿੱਲੀ ਵਿੱਚ ਹੋਣ ਬਾਰੇ ਵੀ ਠੋਸ ਸੂਚਨਾ ਮਿਲੀ ਹੈ।
ਵੀਰਵਾਰ ਨੂੰ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੇ ਨਜ਼ਦੀਕੀ ਸ਼ਰਾਬ ਕਾਰੋਬਾਰੀ ਦੇ ਦਫਤਰ ‘ਤੇ ਛਾਪਾ ਮਾਰ ਕੇ ਕਾਗਜ਼ਾਤ ਅਤੇ ਕੰਪਿਊਟਰ ਜ਼ਬਤ ਕੀਤੇ। ਵਿਜੀਲੈਂਸ ਨੇ ਸ਼ਰਾਬ ਕਾਰੋਬਾਰੀ ਦੇ ਇੱਕ ਰਿਸ਼ਤੇਦਾਰ ਤੋਂ ਵੀ ਪੁੱਛਗਿੱਛ ਕੀਤੀ ਹੈ। ਹਾਲਾਂਕਿ ਇਸ ਸਬੰਧੀ ਕਿਸੇ ਵੀ ਵਿਜੀਲੈਂਸ ਅਧਿਕਾਰੀ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ।
ਸੂਤਰਾਂ ਮੁਤਾਬਕ ਪਲਾਟ ਘੁਟਾਲੇ ਦੇ ਮੁੱਖ ਦੋਸ਼ੀ ਮਨਪ੍ਰੀਤ ਬਾਦਲ ਵੱਲੋਂ ਸ਼ੁੱਕਰਵਾਰ ਨੂੰ ਬਠਿੰਡਾ ਦੀ ਸਥਾਨਕ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕਰਦੇ ਹੀ ਵਿਜੀਲੈਂਸ ਨੇ ਵੀ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਮਨਪ੍ਰੀਤ ਬਾਦਲ ਦੀ ਜ਼ਮਾਨਤ ਰੱਦ ਹੋ ਸਕੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਜੀਲੈਂਸ ਉਨ੍ਹਾਂ ਸਾਰੇ ਦਸਤਾਵੇਜ਼ਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਜੋ ਹੁਣ ਤੱਕ ਠੋਸ ਸਬੂਤ ਵਜੋਂ ਮਿਲੇ ਹਨ।
ਦੂਜੇ ਪਾਸੇ ਸੂਚਨਾ ਮਿਲੀ ਹੈ ਕਿ ਵਿਜੀਲੈਂਸ ਮਨਪ੍ਰੀਤ ਬਾਦਲ ਦੇ ਬਹੁਤ ਕਰੀਬੀ ਤਿੰਨ ਪ੍ਰਾਪਰਟੀ ਡੀਲਰਾਂ ਤੋਂ ਪੁੱਛਗਿੱਛ ਕਰੇਗੀ। ਵਿਜੀਲੈਂਸ ਟੀਮ ਪਹਿਲਾਂ ਹੀ ਇੱਕ ਵਿਅਕਤੀ ਤੋਂ ਪੁੱਛਗਿੱਛ ਕਰ ਚੁੱਕੀ ਹੈ। ਹੁਣ ਅੱਗੇ ਦੋ ਹੋਰ ਪ੍ਰਾਪਰਟੀ ਡੀਲਰ ਹਨ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਨੂੰ ਫਿਲਮੀ ਸਟਾਈਲ ‘ਚ ਗ੍ਰਿਫਤਾਰ ਕਰਨ ਪਹੁੰਚੀ ਵਿਜੀਲੈਂਸ, ਨਿਕਲਿਆ ਹਮਸ਼ਕਲ
ਵਿਜੀਲੈਂਸ ਦੀ ਜਾਂਚ ਨੇ ਪੰਜ J ਨਾਮੀ ਵਿਅਕਤੀਆਂ ‘ਤੇ ਜਾ ਟਿਕੀ ਹੈ। ਵਿਜੀਲੈਂਸ ਉਨ੍ਹਾਂ ਤੋਂ ਵੀ ਪੁੱਛਗਿੱਛ ਕਰੇਗੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ J ਨਾਂ ਦੇ ਇਹ ਪੰਜ ਵਿਅਕਤੀ ਮਨਪ੍ਰੀਤ ਬਾਦਲ ਦੀ ਗੈਰ-ਹਾਜ਼ਰੀ ਵਿਚ ਸਾਰਾ ਕੰਮ ਦੇਖਦੇ ਸਨ। ਇਕ ਸਬ-ਇੰਸਪੈਕਟਰ ਵੀ ਵਿਜੀਲੈਂਸ ਦੇ ਰਾਡਾਰ ‘ਤੇ ਹੈ। ਮਨਪ੍ਰੀਤ ਬਾਦਲ ਦਾ ਇੱਕ ਰਿਸ਼ਤੇਦਾਰ ਅੱਜਕਲ੍ਹ ਵਿਦੇਸ਼ ਵਿੱਚ ਹੈ। ਵਿਜੀਲੈਂਸ ਉਨ੍ਹਾਂ ਨੂੰ ਜਲਦੀ ਹੀ ਜਾਂਚ ਦਾ ਨੋਟਿਸ ਵੀ ਭੇਜ ਸਕਦੀ ਹੈ। ਬਠਿੰਡਾ ਦੇ ਮੇਅਰ ਦੇ ਪਤੀ ਤੋਂ ਵੀ ਪੁੱਛ-ਪੜਤਾਲ ਕੀਤੀ ਜਾ ਸਕਦੀ ਹੈ। ਹਾਲਾਂਕਿ ਉਹ ਅਜੇ ਵੀ ਰੂਪੋਸ਼ ਹੈ।
ਵੀਡੀਓ ਲਈ ਕਲਿੱਕ ਕਰੋ -: