ਪੰਜਾਬ ‘ਚ ਜੇਲ੍ਹ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਬਰਨਾਲਾ ਜੇਲ੍ਹ ‘ਤੋਂ ਸਾਹਮਣੇ ਆਇਆ ਹੈ। ਪੁਲਿਸ ਨੇ ਜੇਲ੍ਹ ਵਿੱਚੋਂ ਚੈਕਿੰਗ ਦੌਰਾਨ 7 ਮੋਬਾਈਲ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਤਿੰਨ ਅਣਪਛਾਤੇ ਕੈਦੀਆਂ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਸਿਟੀ ਥਾਣਾ ਇਕ ਦੇ SHO ਬਲਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਜੇਲ੍ਹ ਸੁਪਰਡੈਂਟ ਰਾਮਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਪਹਿਲੀ FIR ਦਰਜ ਕੀਤੀ ਗਈ ਹੈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਬੈਟਰੀ ਸਣੇ ਕੀਪੈਡ ਮੋਬਾਈਲ ਬਿਨਾ ਸਿਮ ਕਾਰਡ ਦੇ ਬਰਾਮਦ ਹੋਇਆ। ਜਿਸ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਕਾਰ ਨੇ ਸਕੂਟਰ ਨੂੰ ਮਾਰੀ ਟੱਕਰ, ਹਾ.ਦਸੇ ‘ਚ ਇੱਕ ਲੜਕੀ ਦੀ ਹੋਈ ਮੌ.ਤ
ਦੂਜੀ ਸ਼ਿਕਾਇਤ ਵਿੱਚ ਤਲਾਸ਼ੀ ਦੌਰਾਨ ਬੈਟਰੀਆਂ ਸਮੇਤ ਚਾਰ ਕੀਪੈਡ ਮੋਬਾਈਲ ਬਰਾਮਦ ਹੋਏ। ਇਸ ਸਬੰਧੀ ਪੁਲਿਸ ਨੇ ਮੁਲਜ਼ਮ ਬਲਵਿੰਦਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਇਕ ਹੋਰ ਅਣਪਛਾਤੇ ਵਿਅਕਤੀ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਗਿਆ ਹੈ। ਤੀਜੀ ਜਾਂਚ ਦੌਰਾਨ ਤਲਾਸ਼ੀ ਦੌਰਾਨ ਦੋ ਕੀਪੈਡ ਮੋਬਾਈਲ ਬਰਾਮਦ ਹੋਏ।
ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਧਾਰਾ 52ਏ ਜੇਲ੍ਹ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੇਲ੍ਹ ਵਿੱਚ ਮੋਬਾਈਲ ਰੱਖਣਾ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: