ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਝੋਨੇ ਦੀ ਕਟਾਈ ਸ਼ੁਰੂ ਹੋ ਗਈ ਹੈ ਅਤੇ ਇਸ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਡਾ.ਸੁਰਭੀ ਮਲਿਕ ਨੇ ਰਾਤ ਸਮੇਂ ਝੋਨੇ ਦੀ ਕਟਾਈ ਸਬੰਧੀ ਹੁਕਮ ਜਾਰੀ ਕੀਤੇ ਹਨ। ਨਵੇਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਖੇਤਾਂ ਵਿੱਚ ਝੋਨੇ ਦੀ ਕਟਾਈ ਕਰਨ ‘ਤੇ ਮੁਕੰਮਲ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੀ ਹੈੱਡ ਕਾਂਸਟੇਬਲ ਨੇ ਪੇਸ਼ ਕੀਤੀ ਵੱਖਰੀ ਮਿਸਾਲ, ਮਾਡਲਿੰਗ ‘ਚ ਜਿੱਤਿਆ Mrs. Punjab ਦਾ ਖਿਤਾਬ
ਇਸ ਸਮੇਂ ਦੌਰਾਨ ਖੇਤਾਂ ਵਿੱਚ ਕੰਬਾਈਨ ਮਸ਼ੀਨਾਂ ਚਲਾਉਣ ਦੀ ਮਨਾਹੀ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਪਾਬੰਦੀ 30 ਨਵੰਬਰ ਤੱਕ ਲਾਗੂ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: