ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਇੱਕ ਮਹੀਨੇ ਅੰਦਰ ਇਹ ਉਨ੍ਹਾਂ ਦੀ ਦੂਜੀ ਪੰਜਾਬ ਫੇਰੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਮੰਨੇ ਜਾਂਦੇ ਪਟਿਆਲਾ ਵਿੱਚ ਕੇਜਰੀਵਾਲ ਅੱਜ ਇੱਕ ਰੈਲੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣ ਜਾ ਰਹੇ ਹਨ।
ਪਟਿਆਲਾ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਗ੍ਰਹਿ ਜ਼ਿਲ੍ਹਾ ਵੀ ਹੈ। ਇਸ ਸੰਦਰਭ ‘ਚ ਕੇਜਰੀਵਾਲ ਦੀ ਪਟਿਆਲਾ ‘ਚ ਹੋਣ ਵਾਲੀ ਰੈਲੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪਟਿਆਲਾ ਦੇ ਨਿਊ ਅਪੋਲੋ ਗਰਾਊਂਡ ‘ਚ ਆਮ ਆਦਮੀ ਪਾਰਟੀ ਵੱਲੋਂ ਰੈਲੀ ਕੀਤੀ ਜਾ ਰਹੀ ਹੈ, ਜਿਸ ਨੂੰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸੰਬੋਧਨ ਕਰਨ ਜਾ ਰਹੇ ਹਨ। ਇਸ ਰੈਲੀ ਨੂੰ ਯਾਦਗਾਰ ਬਣਾਉਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਹਰ ਵਿਧਾਨ ਸਭਾ ਹਲਕੇ ਤੋਂ ਆਗੂ 20-30 ਬੱਸਾਂ ਵਿੱਚ ਰੈਲੀ ਵਿੱਚ ਪੁੱਜਣਗੇ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਸਰਕਲਾਂ ਵਿੱਚ ਪਾਰਟੀ ਆਗੂਆਂ ’ਤੇ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਜਦੋਂ ਕੇਜਰੀਵਾਲ ਪੰਜਾਬ ਦੌਰੇ ‘ਤੇ ਆਏ ਸਨ ਤਾਂ ਉਨ੍ਹਾਂ ਨੇ ਸੂਬੇ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿੱਚ ਨਵੇਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ। ਜਿੱਥੇ ਹਰ ਤਰ੍ਹਾਂ ਦੇ ਟੈਸਟ ਅਤੇ ਇਲਾਜ ਦੀ ਸਹੂਲਤ ਹੋਵੇਗੀ। ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਅਜਿਹੇ ਹਸਪਤਾਲ ਪੂਰੇ ਪੰਜਾਬ ਵਿੱਚ ਬਣਾਉਣ ਦੀ ਯੋਜਨਾ ਬਣਾ ਰਹੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਅੱਜ ਪੰਜਾਬ ਦੌਰੇ ‘ਤੇ ਹਨ, ਉਹ ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਉਥੇ ਸੇਵਾ ਕਰਨਗੇ। ਉਨ੍ਹਾਂ ਦਾ ਇਹ ਦੌਰਾ ਨਿੱਜੀ ਦੱਸਿਆ ਜਾ ਰਿਹਾ ਹੈ। ਕਾਂਗਰਸ ਤੇ ‘ਆਪ’ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਅੱਜ ਦੋ ਵੱਡੇ ਆਗੂਆਂ ਦੀ ਫੇਰੀ ਨੂੰ ਪੰਜਾਬ ਦੀ ਸਿਆਸਤ ਲਈ ਅਹਿਮ ਮੰਨਿਆ ਜਾ ਰਿਹਾ ਹੈ।