ਮਹਾਰਾਸ਼ਟਰ ਦੇ ਨਾਂਦੇੜ ਜ਼ਿਲੇ ਦੇ ਇਕ ਹਸਪਤਾਲ ‘ਚ 24 ਮਰੀਜ਼ਾਂ ਦੀ ਮੌਤਾਂ ਹੋਣ ਕਾਰਨ ਪੂਰੇ ਸੂਬੇ ‘ਚ ਹੜਕੰਪ ਮਚ ਗਿਆ ਹੈ। ਦੇਰ ਰਾਤ ਇੱਥੇ 7 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਮਗਰੋਂ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਮਰਨ ਵਾਲਿਆਂ ਵਿੱਚ 4 ਬੱਚੇ ਵੀ ਸ਼ਾਮਲ ਹਨ। ।
ਦੱਸ ਦੇਈਏ ਕਿ ਬੀਤੇ ਦਿਨ ਖਬਰ ਆਈ ਸੀ ਕਿ ਹਸਪਤਾਲ ਵਿੱਚ 24 ਘੰਟਿਆਂ ਵਿੱਚ 24 ਲੋਕਾਂ ਦੀ ਮੌਤ ਹੋ ਗਈ। ਹੁਣ ਇਹ ਗਿਣਤੀ ਵੱਧ ਕੇ 31 ਹੋ ਗਈ ਹੈ, ਜਿਨ੍ਹਾਂ ਵਿੱਚ 16 ਬੱਚੇ ਵੀ ਸ਼ਾਮਲ ਹਨ। ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿੱਚ ਸੋਮਵਾਰ ਨੂੰ ਤਿੰਨ ਮੈਂਬਰੀ ਮਾਹਿਰ ਕਮੇਟੀ ਬਣਾਈ ਗਈ, ਜੋਕਿ ਅੱਜ ਮੰਗਲਵਾਰ ਦੁਪਹਿਰ ਨੂੰ ਆਪਣੀ ਰਿਪੋਰਟ ਸੌਂਪੇਗੀ।
ਸੀਐਮ ਏਕਨਾਥ ਸ਼ਿੰਦੇ ਦੀ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਹੁਣ ਅੱਜ ਤਿੰਨ ਡਾਕਟਰਾਂ ਦੀ ਜਾਂਚ ਕਮੇਟੀ (ਚੋਕਸ਼ੀ ਕਮੇਟੀ) ਛਤਰਪਤੀ ਸੰਭਾਜੀ ਨਗਰ ਦੇ ਵੈਲੀ ਹਸਪਤਾਲ ਦੇ ਡਾਕਟਰ ਭਰਤ ਚਵਾਨ, ਡਾ: ਮੀਨਾਕਸ਼ੀ ਭੱਟਾਚਾਰੀਆ ਅਤੇ ਬਾਲ ਰੋਗਾਂ ਦੇ ਮਾਹਿਰ ਡਾਕਟਰ ਜੋਸ਼ੀ ਨਾਂਦੇੜ ਆਏਗੀ। ਇਹ ਵਿਜੀਲੈਂਸ ਕਮੇਟੀ ਇਨ੍ਹਾਂ ਮੌਤਾਂ ਦੇ ਕਾਰਨਾਂ ਦਾ ਪਤਾ ਲਗਾਏਗੀ।
ਨਾਂਦੇੜ ‘ਚ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਮੌਤਾਂ ਦਵਾਈਆਂ ਦੀ ਕਮੀ ਕਾਰਨ ਹੋਈ ਹੈ, ਉਥੇ ਹੀ ਹਸਪਤਾਲ ਦੇ ਡੀਨ ਦਾ ਕਹਿਣਾ ਹੈ ਕਿ ਦਵਾਈਆਂ ਮਿਲੀਆਂ ਹਨ। ਹਸਪਤਾਲ ਦੇ ਡੀਨ ਮੁਤਾਬਕ ਇਨ੍ਹਾਂ ਮੌਤਾਂ ਦੇ ਵੱਖ-ਵੱਖ ਕਾਰਨ ਹਨ।
ਇਹ ਵੀ ਪੜ੍ਹੋ : 2 ਦਿਨਾਂ ‘ਚ ਦੂਜੀ ਵਾਰ ਕੰਬੀ ਹਰਿਆਣਾ ਦੀ ਧਰਤੀ, ਭੂਚਾਲ ਦੇ ਝਟਕਿਆਂ ਨਾਲ ਸਹਿਮੇ ਲੋਕ
ਹਸਪਤਾਲ ‘ਚ ਹੋਈ ਮੌਤ ‘ਤੇ ਸੀਐੱਮ ਏਕਨਾਥ ਸ਼ਿੰਦੇ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਇਸ ਨੂੰ ਮੰਦਭਾਗਾ ਦੱਸਿਆ। ਉਨ੍ਹਾਂ ਮੁੰਬਈ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸ਼ਰਦ ਪਵਾਰ ਸਮੇਤ ਕਈ ਵੱਡੇ ਨੇਤਾਵਾਂ ਨੇ ਨਾਂਦੇੜ ਦੇ ਡਾਕਟਰ ਸ਼ੰਕਰ ਰਾਓ ਚਵਾਨ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਹੋਈਆਂ 24 ਮੌਤਾਂ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲਿਆ ਹੈ। ਸ਼ਰਦ ਪਵਾਰ ਨੇ ਨਾਂਦੇੜ ਦੇ ਇੱਕ ਸਰਕਾਰੀ ਹਸਪਤਾਲ ਵਿੱਚ 12 ਨਵਜੰਮੇ ਬੱਚਿਆਂ ਸਮੇਤ 24 ਲੋਕਾਂ ਦੀ ਮੌਤ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish