ਪਾਕਿਸਤਾਨ ‘ਚ ਬੈਠੇ ਨਸ਼ਾ ਤਸਕਰ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਉਹ ਲਗਾਤਾਰ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਭੇਜ ਰਹੇ ਹਨ। ਤਾਜ਼ਾ ਮਾਮਲਾ ਫ਼ਿਰੋਜ਼ਪੁਰ ‘ਤੋਂ ਸਾਹਮਣੇਂ ਆਇਆ ਹੈ। ਮਮਦੋਟ ਬਾਰਡਰ ‘ਤੇ ਪੁਲਿਸ ਅਤੇ BSF ਦੀ ਸਾਂਝੀ ਕਾਰਵਾਈ ਦੌਰਾਨ 1 ਪੈਕਟ ਮਿਲਿਆ। ਜਾਂਚ ਦੌਰਾਨ ਪੈਕੇਟ ‘ਚੋਂ ਕਰੀਬ 3 ਕਿਲੋ ਹੈਰੋਇਨ ਬਰਾਮਦ ਹੋਇਆ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਰਜ ਕੀਤੇ ਗਏ ਮਾਮਲੇ ਅਨੁਸਾਰ ਫ਼ਿਰੋਜ਼ਪੁਰ ਪੁਲਿਸ ਅਤੇ ਸੁਰੱਖਿਆ ਬਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਇੱਕ ਪੀਲੇ ਰੰਗ ਦਾ ਲਿਫ਼ਾਫ਼ਾ ਦੇਖਿਆ ਗਿਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ BSF ਨੇ ਤਲਾਸ਼ੀ ਸ਼ੁਰੂ ਕਰ ਦਿੱਤੀ। ਤਲਾਸ਼ੀ ਮੁਹਿੰਮ ਦੌਰਾਨ BSF ਦੇ ਅਧਿਕਾਰੀ ਅਤੇ ਪੰਜਾਬ ਪੁਲਿਸ ਨੇ ਹੈਰੋਇਨ ਦੇ ਪੈਕਟ ਜ਼ਬਤ ਕੀਤੇ। ਉਕਤ ਹੈਰੋਇਨ ਮਮਦੋਟ ਤੋਂ ਬਰਾਮਦ ਕੀਤੀ।
ਇਹ ਵੀ ਪੜ੍ਹੋ : ਤਰਨਤਾਰਨ : BSF ਤੇ ਪੁਲਿਸ ਨੇ 2.7 ਕਿਲੋ ਹੈਰੋਇਨ ਸਣੇ ਇੱਕ ਡਰੋਨ ਕੀਤਾ ਬਰਾਮਦ
BSF ਦੇ ਕੰਪਨੀ ਕਮਾਂਡਰ ਗੋਵਿੰਦ ਬਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਫ਼ਿਰੋਜ਼ਪੁਰ ਦੇ ਮਮਦੋਟ ਵਿੱਚ ਇੱਕ ਅਣਪਛਾਤੇ ਤਸਕਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਇਹ ਹੈਰੋਇਨ ਦੀ ਖੇਪ ਕਈ ਦਿਨਾਂ ਬਾਅਦ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸਰਹੱਦ ਨੇੜੇ ਤੋਂ ਲਿਆਂਦੀ ਗਈ ਸੀ। ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: