ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ AG ਬਣ ਗਏ ਹਨ। ਇਸ ਬਾਰੇ CM ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ। CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ। ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ।”
ਦੱਸ ਦੇਈਏ ਕਿ AG ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ । ਜਿਸ ਤੋਂ ਬਾਅਦ CM ਮਾਨ ਵੱਲੋਂ ਅੱਜ ਆਪਣੀ ਰਿਹਾਇਸ਼ ‘ਤੇ ਇੱਕ ਐਮਰਜੈਂਸੀ ਕੈਬਨਿਟ ਮੀਟਿੰਗ ਸੱਦੀ ਗਈ ਸੀ। ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ ਵੱਡਾ ਹਾ.ਦਸਾ: ਮੁਰੰਮਤ ਦੌਰਾਨ ਡਿੱਗੀ ਬੂਥ ਦੀ ਛੱਤ, ਦੋ ਮਜ਼ਦੂਰ ਦੀ ਗਈ ਜਾ.ਨ
ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ। ਐਡਵੋਕੇਟ ਗੁਰਮਿੰਦਰ ਸਿੰਘ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵਿੱਚ 1989 ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਨੂੰ 2014 ਵਿੱਚ ਸੀਨੀਅਰ ਐਡਵੋਕੇਟ ਦਾ ਦਰਜ ਮਿਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: