ਸ਼੍ਰੋਮਣੀ ਅਕਾਲੀ ਦਲ ਨੇ SYL ਦੇ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਕਿਹਾ ਕਿ ਭਾਵੇਂ ਉਨ੍ਹਾਂ ਦੀਆਂ ਜਾਨਾਂ ਚਲੀਆਂ ਜਾਣ ਪਰ ਉਹ ਪੰਜਾਬ ਦਾ ਪਾਣੀ ਕਿਸੇ ਸੂਬੇ ਨਹੀਂ ਜਾਣ ਦੇਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਨੋਟੀਫਿਕੇਸ਼ਨ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਰੱਦ ਕਰ ਦਿੱਤਾ ਸੀ।
ਇਸ ਦੇ ਬਾਅਦ 191 ਕਰੋੜ ਰੁਪਏ ਹਰਿਆਣਾ ਨੂੰ ਵਾਪਸ ਦੇ ਦਿੱਤੇ ਸਨ ਤੇ ਜੋ ਜ਼ਮੀਨ ਐਕਵਾਇਰ ਕੀਤੀ ਸੀ ਉਹ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ 1976 ਵਿਚ ਜਦੋਂ ਐਮਰਜੈਂਸੀ ਦੌਰਾਨ ਅਕਾਲੀ ਨੇਤਾ ਜੇਲ੍ਹਾਂ ਵਿਚ ਬੰਦ ਸਨ ਤਾਂ ਪਿੱਛੇ ਤੋਂ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੇ ਆਪ ਹੀ 20.5 MAF ਪਾਣੀ ਹਰਿਆਣਾ ਨੂੰ ਦੇਣ ਦਾ ਫੈਸਲਾ ਕਰ ਦਿੱਤਾ।
ਜੇਲ੍ਹ ਤੋਂ ਛੁੱਟਣ ਦੇ ਬਾਅਦ ਜਦੋਂ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਇੰਦਰਾ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ ਪਰ ਇੰਦਰਾ ਨੇ 2 ਸਾਲ ਵਿਚ ਬਾਦਲ ਸਰਕਾਰ ਡੇਗ ਦਿੱਤੀ ਤੇ ਦਰਬਾਰਾ ਸਿੰਘ ਨੂੰ ਮੁੱਖ ਮੰਤਰੀ ਬਣਾ ਕੇ ਵਾਪਸ ਕਰਵਾ ਦਿੱਤਾ।
ਸੁਖਬੀਰ ਬਾਦਲ ਨੇ ਕਿਹਾ ਦਰਬਾਰਾ ਸਿੰਘ ਦੇ ਸ਼ਾਸਨਕਾਲ ਦੌਰਾਨ ਇੰਦਰਾ ਗਾਂਧੀ ਨੇ SYL ਦਾ ਕਪੂਰੀ ਪਿੰਡ ਵਿਚ ਨੀਂਹ ਪੱਥਰ ਰੱਖਿਆ ਸੀ। ਉਨ੍ਹਾਂ ਨੇ ਅਕਾਲੀ ਦਲ ਉਸ ਸਮੇਂ ਵੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਸੀ। ਕਾਂਗਰਸ ਨੇ ਪੰਜਾਬ ਵਿਚੋਂ ਅੱਧਾ ਰਾਜਸਥਾਨ ਨੂੰ ਦੇ ਦਿੱਤਾ। ਜੋ ਅੱਧਾ ਬਚਿਆ ਉਸ ਵਿਚੋਂ 25 ਫੀਸਦੀ ਹਰਿਆਣਾ ਨੂੰ ਦੇ ਦਿੱਤਾ। ਕਾਂਗਰਸ ਨੇ ਪੰਜਾਬ ਦੇ ਪਾਣੀ ਨੂੰ ਖੋਹ ਕੇ ਦੂਜੇ ਸੂਬਿਆਂ ਨੂੰ ਦਿੱਤਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਸਾਰੇ ਜ਼ਿਲ੍ਹਿਆਂ ਦੇ Dc’s ਨਾਲ ਕੀਤੀ ਮੀਟਿੰਗ, ਝੋਨੇ ਦੀ ਖਰੀਦ ਨੂੰ ਲੈ ਕੇ ਜਾਰੀ ਕੀਤੀਆਂ ਹਦਾਇਤਾਂ
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਲਈ ਸਿਰਫ ਸ਼੍ਰੋਮਣੀ ਅਕਾਲੀ ਦਲ ਲੜਾਈ ਲੜਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਾਣੀ ਖੋਹ ਕੇ ਦੂਜੇ ਸੂਬਿਆਂ ਨੂੰ ਦਿੱਤਾ ਜਿਸਦੀ ਵਜ੍ਹਾ ਪੰਜਾਬ ਵਿਚ ਸਿਰਫ 25 ਫੀਸਦੀ ਪਾਣੀ ਹੀ ਬਚਿਆ ਹੈ। ਉੁਨ੍ਹਾਂ ਖੁਲਾਸਾ ਕੀਤਾ ਕਿ ਹਰਿਆਣਾ ਨੂੰ ਪਾਣੀ ਦੇਣ ਦੀ ਡਿਮਾਂਡ ਦੀ ਕਾਨਫਰੰਸ ਚੰਡੀਗੜ੍ਹ ਵਿਚ ਪੰਜਾਬ ਦੇ ਮੰਤਰੀ ਦੇ ਘਰ ‘ਤੇ ਹੋਈ।
ਵੀਡੀਓ ਲਈ ਕਲਿੱਕ ਕਰੋ -: