ਫ਼ਿਰੋਜ਼ਪੁਰ ਵਿੱਚ ਅੰਤਰਰਾਸ਼ਟਰੀ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਵਿੱਚ ਵੱਖ-ਵੱਖ ਥਾਵਾਂ ‘ਤੇ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਕਿਹਾ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੀ ਲੋੜ ਹੈ। ਇਸੇ ਤਰ੍ਹਾਂ ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਸੁਰੱਖਿਆ ਨੂੰ ਪਹਿਲ ਦਿੰਦਿਆਂ ਜੇਲ੍ਹ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਅੰਦਰ ਡਰੋਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ |
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਦੀ ਵਰਤੋਂ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਡਰੋਨ ਦੀ ਵਰਤੋਂ ‘ਤੇ ਰੋਕ ਲਗਾਈ ਗਈ ਹੈ। ਡਰੋਨ ਦੀ ਵਰਤੋਂ ਦੀ ਇਜਾਜ਼ਤ ਉਚਿਤ ਪ੍ਰਬੰਧਾਂ ਰਾਹੀਂ ਪ੍ਰਾਪਤ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਲ੍ਹਾਂ ਨੇੜੇ ਅਜਿਹੇ ਅਣਅਧਿਕਾਰਤ ਡਰੋਨ ਉਡਾਉਣ ਨਾਲ ਗੰਭੀਰ ਖਤਰਾ ਪੈਦਾ ਹੋ ਸਕਦਾ ਹੈ। ਜਿਸ ਕਾਰਨ ਜੇਲ੍ਹਾਂ ਨੂੰ ਸੁਰੱਖਿਆ ਦੀ ਉਲੰਘਣਾ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ : ਕਪੂਰਥਲਾ ਦੇ ਕ੍ਰਿਸ਼ਨਾ ਨੇ ਹਾਕੀ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, ਜਪਾਨ ਨੂੰ ਹਰਾ ਕੇ ਜਿੱਤਿਆ ਗੋਲਡ, DC ਨੇ ਦਿੱਤੀ ਵਧਾਈ
ਉਪਰੋਕਤ ਦੇ ਮੱਦੇਨਜ਼ਰ ਜੇਲ੍ਹ ਖੇਤਰ ਅਤੇ ਜੇਲ੍ਹ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ‘ਨੋ ਡਰੋਨ ਜ਼ੋਨ’ ਘੋਸ਼ਿਤ ਕਰਨਾ ਲਾਜ਼ਮੀ ਹੈ। ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਵਿੱਚ ਡਰੋਨ ਦੀ ਵਰਤੋਂ ਕਰਨ ਦੀ ਇਜਾਜ਼ਤ ਉਚਿਤ ਪ੍ਰਣਾਲੀ ਰਾਹੀਂ ਪ੍ਰਾਪਤ ਕੀਤੀ ਜਾਵੇਗੀ। ਇਸੇ ਤਰ੍ਹਾਂ ਇੱਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਬੰਧਤ ਨਗਰ ਕੌਂਸਲ, ਛਾਉਣੀ ਕੌਂਸਲ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਕਿਸੇ ਵੀ ਸਰਕਾਰੀ ਜ਼ਮੀਨ, ਗਲੀ, ਸੜਕ ਜਾਂ ਚੌਰਾਹੇ ’ਤੇ ਹੋਰਡਿੰਗ ਲਾਉਣ ’ਤੇ ਮੁਕੰਮਲ ਪਾਬੰਦੀ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਹੋਰ ਸੰਸਥਾਵਾਂ ਜਾਂ ਨਿੱਜੀ ਵਿਅਕਤੀ ਸ਼ਹਿਰਾਂ ਅਤੇ ਪਿੰਡਾਂ ਦੇ ਚੌਰਾਹਿਆਂ ਅਤੇ ਮੁੱਖ ਮਾਰਗਾਂ ‘ਤੇ ਹੋਰਡਿੰਗਜ਼ ਲਗਾ ਦਿੰਦੇ ਹਨ। ਇਹ ਹੋਰਡਿੰਗ ਅਜਿਹੀਆਂ ਥਾਵਾਂ ’ਤੇ ਲਗਾਏ ਹੋਏ ਹਨ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਹਾਦਸੇ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਜੇਕਰ ਇਨ੍ਹਾਂ ਹੋਰਡਿੰਗਾਂ ‘ਤੇ ਕਿਸੇ ਵੀ ਤਰ੍ਹਾਂ ਦੀ ਗਲਤ ਭਾਸ਼ਾ ਲਿਖੀ ਜਾਂਦੀ ਹੈ ਤਾਂ ਵੱਖ-ਵੱਖ ਫਿਰਕਿਆਂ ਦੇ ਲੋਕਾਂ ‘ਚ ਰੋਹ ਦੀ ਲਹਿਰ ਫੈਲ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: