ਫਰੀਦਕੋਟ ਦੀ ਡ੍ਰੀਮ ਲੈਂਡ ਕਾਲੋਨੀ ਵਿਚ ਘਰ ਦੇ ਸਾਹਮਣੇ ਬੈਂਚ ‘ਤੇ ਬੈਠਣ ਨੂੰ ਲੈਕੇ ਵਿਵਾਦ ਹੋਇਆ ਜਿਸ ਵਿਚ ਰਾਤ ਵਿਚ ਦੂਜੀ ਧਿਰ ਦੇ ਲੋਕਾਂ ਨੇ ਕੁੱਟ-ਕੁੱਟ ਕੇ 28 ਸਾਲਾ ਨੌਜਵਾਨ ਦੀ ਹੱਤਿਆ ਕਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕ ਤੇਜਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਵਿਚ ਏਐੱਸਆਈ ਦੇ ਅਹੁਦੇ ‘ਤੇ ਬਠਿੰਡਾ ਰਿਫਾਇਨਰੀ ਵਿਚ ਤਾਇਨਾਤ ਹੈ। ਪਿਤਾ ਨੇ ਦੱਸਿਆ ਕਿ 6 ਅਕਤੂਬਰ ਦੀ ਰਾਤ ਲਗਭਗ 10 ਵਜੇ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਮੁਲਜ਼ਮ ਸੰਦੀਪ ਉਰਫ ਬੋਨੀ ਨੇ ਆਪਣੇ ਸਾਥੀਆਂ ਨਾਲ ਡੰਡਾ, ਕ੍ਰਿਪਾਣ ਤੇ ਬੇਸਬਾਲ ਨਾਲ ਉਸ ‘ਤੇ ਹਮਲਾ ਕਰ ਦਿੱਤਾ ਜਿਸ ਵਿਚ ਤੇਜਿੰਦਰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਵੱਡੀ ਕਾਰਵਾਈ, 4 ਨਸ਼ਾ ਤਸਕਰਾਂ ਦੀ 1.52 ਕਰੋੜ ਦੀ ਜਾਇਦਾਦ ਕੀਤੀ ਜ਼ਬਤ
ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਉਹ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੇ ਬੇਟੇ ਦੇ ਕਾਤਲਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਡੀਐੱਸਪੀ ਅਸਵੰਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਦੀ ਸ਼ਿਕਾਇਤ ‘ਤੇ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਫੜਨ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: