ShahRukh Khan Death Threat: ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਇਸ ਸਮੇਂ ਬਾਕਸ ਆਫਿਸ ਦੇ ਬਾਦਸ਼ਾਹ ਹਨ। ਉਸ ਦੀਆਂ ਦੋ ਬੈਕ ਟੂ ਬੈਕ ਫਿਲਮਾਂ ਪਠਾਨ ਅਤੇ ਹੁਣ ਜਵਾਨ ਨੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਸਭ ਦੇ ਵਿਚਕਾਰ ਖਬਰਾਂ ਆ ਰਹੀਆਂ ਹਨ ਕਿ ਸ਼ਾਹਰੁਖ ਖਾਨ ਦੀ ਜਾਨ ਨੂੰ ਖਤਰਾ ਹੈ। ਅਜਿਹੇ ‘ਚ ਕਿੰਗ ਖਾਨ ‘ਤੇ ਮੰਡਰਾ ਰਹੇ ਖਤਰੇ ਨੂੰ ਦੇਖਦੇ ਹੋਏ ਮੁੰਬਈ ਪੁਲਸ ਨੇ ਸ਼ਾਹਰੁਖ ਖਾਨ ਨੂੰ Y+ ਸੁਰੱਖਿਆ ਦਿੱਤੀ ਹੈ।

ShahRukh Khan Death Threa
ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ਾਹਰੁਖ ਖਾਨ ਨੇ ਸੂਬਾ ਸਰਕਾਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਫਿਲਮ ‘ਪਠਾਨ’ ਅਤੇ ‘ਜਵਾਨ’ ਤੋਂ ਬਾਅਦ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵਾਲੇ ਫੋਨ ਆ ਰਹੇ ਹਨ। ਇਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਅਭਿਨੇਤਾ ਸ਼ਾਹਰੁਖ ਖਾਨ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਕੇ Y+ ਕਰ ਦਿੱਤੀ ਹੈ। ਮੁੰਬਈ ਪੁਲਸ ਵੱਲੋਂ ਸ਼ਾਹਰੁਖ ਖਾਨ ਨੂੰ ਦਿੱਤੀ ਗਈ Y+ ਸੁਰੱਖਿਆ ਦੇ ਤਹਿਤ 6 ਨਿੱਜੀ ਸੁਰੱਖਿਆ ਅਧਿਕਾਰੀ ਅਤੇ 5 ਹਥਿਆਰ ਸ਼ਾਹਰੁਖ ਖਾਨ ਕੋਲ 24 ਘੰਟੇ ਰਹਿਣਗੇ। ਦਰਅਸਲ, ਪੁਲਿਸ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਸ਼ਾਹਰੁਖ ਖ਼ਾਨ ਦੀ ਜਾਨ ਨੂੰ ਖ਼ਤਰਾ ਹੈ। ਹਾਲ ਹੀ ਵਿੱਚ ਆਪਣੀਆਂ ਫ਼ਿਲਮਾਂ ਪਠਾਨ ਅਤੇ ਜਵਾਨ ਦੇ ਹਿੱਟ ਹੋਣ ਤੋਂ ਬਾਅਦ ਸ਼ਾਹਰੁਖ ਅੰਡਰਵਰਲਡ ਅਤੇ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਹੇਠ ਸਿਰਫ਼ ਦੋ ਪੁਲਿਸ ਮੁਲਾਜ਼ਮ ਸਨ। ਕਿੰਗ ਖਾਨ ਦੀ Y+ ਸੁਰੱਖਿਆ ਦਾ ਖਰਚਾ ਸ਼ਾਹਰੁਖ ਖਾਨ ਖੁਦ ਚੁੱਕਣਗੇ। ਅਭਿਨੇਤਾ ਨੂੰ ਇਸ ਦਾ ਭੁਗਤਾਨ ਮਹਾਰਾਸ਼ਟਰ ਸਰਕਾਰ ਨੂੰ ਕਰਨਾ ਪਵੇਗਾ।
ਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਦੱਸ ਦੇਈਏ ਕਿ ਪਿਛਲੇ ਸਾਲ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਲਾਰੇਂਸ ਬਿਸ਼ਨੋਈ ਗੈਂਗ ਦੀਆਂ ਧਮਕੀਆਂ ਤੋਂ ਬਾਅਦ Y+ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਸ਼ਾਹਰੁਖ ਖਾਨ ਮੁੰਬਈ ਦੇ ਅੰਡਰਵਰਲਡ ਨਾਲ ਵਿਵਾਦਾਂ ਵਿੱਚ ਰਹੇ ਹਨ ਅਤੇ ਧਮਕੀਆਂ ਦਾ ਸਾਹਮਣਾ ਕਰਨ ਲਈ ਜਾਣੇ ਜਾਂਦੇ ਹਨ। ਹਾਲ ਹੀ ਵਿੱਚ, ਫਿਲਮ ਨਿਰਮਾਤਾ ਸੰਜੇ ਗੁਪਤਾ ਨੇ ਸੋਸ਼ਲ ਮੀਡੀਆ ‘ਤੇ ‘ਜਵਾਨ’ ਦੀ ਤਾਰੀਫ ਕੀਤੀ ਸੀ ਅਤੇ ਨਾਲ ਹੀ ਗੈਂਗਸਟਰਾਂ ਤੋਂ ਧਮਕੀਆਂ ਸਮੇਤ ਚੁਣੌਤੀਆਂ ‘ਤੇ ਕਾਬੂ ਪਾਉਣ ਲਈ ਕਿੰਗ ਖਾਨ ਦੇ ਦ੍ਰਿੜ ਇਰਾਦੇ ਦੀ ਵੀ ਤਾਰੀਫ ਕੀਤੀ ਸੀ।






















